06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਲਗਾਈ ਗਈ ਉੱਚ ਪੱਧਰੀ ਜਾਗਰੂਕਤਾ ਵਰਕਸ਼ਾਪ

ਅਜੀਤ ਡੈਸਕ 07-12-2025
ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਤੇ ਜੁਗਨੀ ਇਨੋਵ ਫਾਊਾਡੇਸ਼ਨ ਦੇ ਸਹਿਯੋਗ ਨਾਲ ਉੱਚ ਪੱਧਰੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਸਕੂਲ ਦੇ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਰਕਸ਼ਾਪ ਵਿਚ ਸਿਖਾਏ ਗਏ ਸਾਰੇ ਮਡਿਊਲ ਵਿਚ ਵਿਦਿਆਰਥੀਆਂ ਨੇ ਦਿਲਚਸਪੀ ਦਿਖਾਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਤੇ ਪਿ੍ੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਵਰਕਸ਼ਾਪ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਬਦਲਾਅ ਕਰਕੇ ਸਿੱਖਣ ਨੂੰ ਹੋਰ ਦਿਲਚਸਪ ਬਣਾਉਣ ਤੇ ਕੁੱਝ ਨਵਾਂ ਕਰਨ ਤੇ ਸਿੱਖਣ ਲਈ ਤਿਆਰ ਰਹਿਣ | ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਸਮਰੱਥਾ ਦਾ ਵਿਕਾਸ, ਆਤਮ ਵਿਸ਼ਵਾਸ ਤੇ ਵਿਕਾਸ ਮੁਖੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਸੀ |
ਪਿਛਲੀ ਖ਼ਬਰ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ 'ਤੇ ਪੰਜਾਬ ਦੇ 131 ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕਾਂ 'ਚ ਰੋਸ ਅਗਲੀ ਖ਼ਬਰ ਪਿੰਡ ਬੇਗਮਪੁਰ ਵਿਚ ਭੇਦਭਰੇ ਹਾਲਾਤ ਵਿਚ ਘਰ ਦੀ ਉੱਪਰਲੀ ਮੰਜ਼ਿਲ 'ਤੇ ਬਣੇ ਕਮਰੇ ਨੂੰ ਅੱਗ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।