06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਸੂਬਾ ਕਮੇਟੀ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ-ਹਰਨੇਕ ਸਿੰਘ ਮੈਰੀਪੁਰ

ਅਜੀਤ ਡੈਸਕ 07-12-2025
ਕਪੂਰਥਲਾ, 6 ਦਸੰਬਰ (ਵਿ.ਪ੍ਰ.)-'ਦੀ ਕਪੂਰਥਲਾ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਕਪੂਰਥਲਾ ਵਿਚ ਹੋਈ | ਜਿਸ ਵਿਚ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਮੈਰੀਪੁਰ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਸੂਬਾ ਕਮੇਟੀ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਖਾਦ ਦੀ ਵੰਡ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਕਰਮਚਾਰੀ ਯੂਨੀਅਨ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਨਿਰਮਲਜੀਤ ਸਿੰਘ, ਫਗਵਾੜਾ ਬਲਾਕ ਦੇ ਪ੍ਰਧਾਨ ਪਿ੍ੰਸ ਸਾਹਨੀ, ਰਮਨਦੀਪ ਸਿੰਘ ਬੂਲਪੁਰ, ਭੁਪਿੰਦਰ ਸਿੰਘ ਟਿੱਬਾ, ਹਰਮਨ ਸਿੰਘ ਦੁਰਗਾਪੁਰ, ਬਲਵਿੰਦਰ ਸਿੰਘ ਭਾਣੋਲੰਗਾ, ਪ੍ਰਗਟ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਮਨਜਿੰਦਰ ਸਿੰਘ, ਸੰਦੀਪ ਧਾਲੀਵਾਲ, ਰਣਜੀਤ ਸਿੰਘ, ਇਕਬਾਲ ਸਿੰਘ, ਪਰਮਿੰਦਰ ਸਿੰਘ ਵਾਹਦ, ਰਾਜਵਿੰਦਰ ਸਿੰਘ ਪੰਡੋਰੀ, ਵਿਜੇ ਦੁੱਗ ਅਠੌਲੀ, ਗੁਰਜੀਤ ਸਿੰਘ ਮਹੇੜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ ਅਗਲੀ ਖ਼ਬਰ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ 'ਤੇ ਪੰਜਾਬ ਦੇ 131 ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕਾਂ 'ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।