06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ਼੍ਰੋਮਣੀ ਅਕਾਲੀ ਦਲ ਬਾਦਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਕੁਲਾਰ

ਅਜੀਤ ਡੈਸਕ 07-12-2025
ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਫਗਵਾੜਾ ਦੀਆਂ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਅਤੇ 20 ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮਿ੍ਤਪਾਲ ਸਿੰਘ ਕੁਲਾਰ ਸੀਨੀਅਰ ਅਕਾਲੀ ਆਗੂ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਵੋਟਰਾਂ ਦਾ ਮੋਹ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਭੰਗ ਹੋ ਚੁੱਕਾ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕ ਹੁਣ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 2027 ਤੋਂ ਪਹਿਲਾਂ ਸੈਮੀਫਾਈਨਲ ਦਾ ਕੰਮ ਕਰਨਗੀਆਂ | ਉਨ੍ਹਾਂ ਸਮੂਹ ਹਲਕੇ ਦੇ ਵਰਕਰਾਂ ਨੂੰ ਅਕਾਲੀ ਦਲ ਦੇ ਹੱਕ ਵਿਚ ਇੱਕਜੁੱਟ ਹੋ ਕੇ ਡੱਟ ਜਾਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਫਗਵਾੜਾ ਬਲਾਕ ਸੰਮਤੀ ਦੇ 20 ਜ਼ੋਨਾਂ ਦੀ ਚੋਣ ਲਈ 85 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ-ਬਸਪਾ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।