07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ-ਜਥੇਦਾਰ ਮੁਖ਼ਤਿਆਰ ਸਿੰਘ ਸੋਢੀ

ਅਜੀਤ ਡੈਸਕ 07-12-2025
ਡਡਵਿੰਡੀ, 6 ਦਸੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਹੈ ਕਿ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਹੀ ਇੱਕ ਅਜਿਹੀ ਪੰਥਕ ਪਾਰਟੀ ਹੈ ਜੋ ਸੂਬੇ ਦੇ ਰਾਜਨੀਤਿਕ, ਸਮਾਜਿਕ ਅਤੇ ਪੰਥਕ ਮੁੱਦਿਆਂ ਦੀ ਲੜਾਈ ਬੜੀ ਸ਼ਿੱਦਤ ਨਾਲ ਲੜਦੀ ਆ ਰਹੀ ਹੈ ਅਤੇ ਲੋਕਾਂ ਵਿਚ ਇਸ ਪੰਥਕ ਪਾਰਟੀ ਪ੍ਰਤੀ ਬਹੁਤ ਵੱਡਾ ਸੁਨੇਹਾ ਹੈ, ਜਿਸ ਦੀ ਬਦੌਲਤ ਲੋਕ ਪੰਥਕ ਪਾਰਟੀ ਦੇ ਉਮੀਦਵਾਰਾਂ ਨੂੰ ਬੜੀ ਵੱਡੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪਰਿਸ਼ਦ ਦੀ ਚੋਣ ਲਈ ਜ਼ੋਨ ਨੰਗਲ ਲੁਬਾਣਾ ਤੋਂ ਬੀਬੀ ਰਣਜੀਤ ਕੌਰ, ਲੱਖਣ ਕੇ ਪੱਡਾ ਜ਼ੋਨ ਤੋਂ ਸੁਖਵਿੰਦਰ ਸਿੰਘ, ਫਗਵਾੜਾ ਪੂਰਬੀ ਜ਼ੋਨ ਤੋਂ ਬੀਬੀ ਸੁਖਜੀਤ ਕੌਰ, ਫੱਤੂਢੀਂਗਾ ਜ਼ੋਨ ਤੋਂ ਬੀਬੀ ਅਮਰਜੀਤ ਕੌਰ ਅਤੇ ਭਰੋਆਣਾ ਜ਼ੋਨ ਤੋਂ ਹਰਦੀਪ ਸਿੰਘ ਸਮੇਤ ਪੰਜ ਉਮੀਦਵਾਰ ਚੋਣ ਮੈਦਾਨ ਵਿਚ ਹਨ ਜਦਕਿ ਬਲਾਕ ਸੰਮਤੀ ਦੀ ਚੋਣ ਲਈ ਭਾਣੋਲੰਗਾ ਜ਼ੋਨ ਤੋਂ ਬਲਦੇਵ ਸਿੰਘ, ਜੈਨਪੁਰ ਜ਼ੋਨ ਤੋਂ ਸਤਬੀਰ ਸਿੰਘ ਅਤੇ ਰਾਮਪੁਰ ਜਗੀਰ ਤੋਂ ਬੀਬੀ ਪਰਵਿੰਦਰ ਕੌਰ ਚੋਣ ਮੈਦਾਨ ਵਿਚ ਹਨ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੀਆਂ ਪੰਥਕ ਕਦਰਾਂ ਕੀਮਤਾਂ ਦੀ ਮੁੜ ਬਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਸੂਬੇ ਦੀ ਹੋ ਰਹੀ ਲੁੱਟ ਖਸੁੱਟ ਨੂੰ ਰੋਕਣ ਲਈ ਸ਼ੁਰੂਆਤ ਹੋ ਸਕੇ | ਇਸ ਮੌਕੇ ਬੀਬੀ ਰਣਜੀਤ ਕੌਰ, ਸੁਖਵਿੰਦਰ ਸਿੰਘ, ਬੀਬੀ ਸੁਖਜੀਤ ਕੌਰ, ਬੀਬੀ ਅਮਰਜੀਤ ਕੌਰ, ਹਰਦੀਪ ਸਿੰਘ, ਬਲਦੇਵ ਸਿੰਘ, ਬੀਬੀ ਪਰਵਿੰਦਰ ਕੌਰ ਅਤੇ ਸਤਬੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਉਮੀਦਵਾਰਾਂ ਨੂੰ ਡਰਾ-ਧਮਕਾ ਕੇ ਪੇਪਰ ਰੱਦ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ-ਨਵਤੇਜ ਚੀ... ਅਗਲੀ ਖ਼ਬਰ ਫਗਵਾੜਾ ਬਲਾਕ ਸੰਮਤੀ ਦੇ 20 ਜ਼ੋਨਾਂ ਦੀ ਚੋਣ ਲਈ 85 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।