07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 07-12-2025
ਕਪੂਰਥਲਾ, 6 ਦਸੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਰਮਨ ਕੁਮਾਰ ਦੀ ਅਗਵਾਈ ਹੇਠ ਏ.ਐਸ.ਆਈ. ਸੁਖਚੈਨ ਸਿੰਘ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਆਰੀਆਂਵਾਲ ਨੇੜੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਰਮਨਦੀਪ ਸਿੰਘ ਵਾਸੀ ਸੇਂਚਾ ਨੂੰ ਗਿ੍ਫ਼ਤਾਰ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕੀਤਾ ਗਿਆ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪੁੱਛਗਿੱਛ ਉਪਰੰਤ ਕਥਿਤ ਦੋਸ਼ੀ ਜਸਬੀਰ ਸਿੰਘ ਵਾਸੀ ਸੇਂਚਾ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਗਿਆ ਤੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਜਾਅਲੀ ਨਮਕ ਨਾਮਵਰ ਕੰਪਨੀ ਦੇ ਨਾਂਅ 'ਤੇ ਵੇਚਣ ਦੇ ਮਾਮਲੇ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਉਮੀਦਵਾਰਾਂ ਨੂੰ ਡਰਾ-ਧਮਕਾ ਕੇ ਪੇਪਰ ਰੱਦ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ-ਨਵਤੇਜ ਚੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।