07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਭੁਲੱਥ ਵੇਈਾ ਘਾਟ 'ਤੇ ਸਮਾਗਮ 10 ਨੂੰ -ਬਾਬਾ ਬਾਜਵਾ

ਅਜੀਤ ਡੈਸਕ 07-12-2025
ਭੁਲੱਥ, 6 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵੇਈਾ ਘਾਟ ਬੇਗੋਵਾਲ ਨਡਾਲਾ ਰੋਡ 'ਤੇ ਗੱਲਬਾਤ ਕਰਦਿਆਂ ਵੇਈਾ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 10 ਦਸੰਬਰ ਨੂੰ ਵੇਈਾ ਘਾਟ 'ਤੇ ਕਰਵਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਕੀਰਤਨੀ ਜਥੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਉਨ੍ਹਾਂ ਕਿਹਾ ਕਿ ਇਸ ਸਮਾਗਮ ਅੰਦਰ ਬਿਨਾਂ ਕਿਸੇ ਰਾਜਨੀਤਿਕ, ਸਿਆਸੀ ਆਗੂਆਂ ਦੀ ਸ਼ਮੂਲੀਅਤ ਤੋਂ ਸਾਰੇ ਵਰਗਾਂ ਦੇ ਲੋਕਾਂ ਨੂੰ ਖੁੱਲਾ ਸੱਦਾ ਦਿੱਤਾ ਜਾ ਰਿਹਾ ਹੈ, ਜੋ ਕਿ ਸਮਾਗਮ ਨੂੰ ਰਾਜਨੀਤਿਕ ਜਾਂ ਕੋਈ ਹੋਰ ਸਿਆਸੀ ਰੰਗਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਧਾਰਮਿਕ ਸਮਾਗਮ ਅੰਦਰ ਸ਼ਮੂਲੀਅਤ ਕਰਦੇ ਹੋਏ ਗੁਰੂ ਸਾਹਿਬਾਨ ਦੀ ਫ਼ਿਲਾਸਫ਼ੀ ਤੋਂ ਜਾਣੂ ਹੋ ਕੇ ਨਾਮ ਸਿਮਰਨ ਨਾਲ ਜੁੜਨ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਰਜਿੰਦਰ ਸਿੰਘ ਜੈਨਪੁਰ ਨੇ 'ਆਪ' ਨੂੰ ਅਲਵਿਦਾ ਕਹਿ ਕੇ ਸਾਥੀਆਂ ਸਮੇਤ ਵਿਧਾਇਕ ਰਾਣਾ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਸਪਲਾਈ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।