24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਸੰਬੰਧੀ ਕੇਸ ਦਰਜ

ਅਜੀਤ ਡੈਸਕ 08-12-2025
ਫਗਵਾੜਾ, 7 ਦਸੰਬਰ (ਚਾਨਾ)-ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ 'ਚ ਸਦਰ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਧਾਰਾ 137(2), 96 ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕੇਸਰ ਨਾਥ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਜੋ ਕਿ ਨਾਬਾਲਗ ਹੈ ਤੇ ਸਾਮਾਨ ਲੈਣ ਲਈ ਗਈ ਸੀ ਤੇ ਵਾਪਸ ਨਹੀਂ ਆਈ ਤੇ ਉਸ ਦੀ ਕਾਫ਼ੀ ਭਾਲ ਕੀਤੀ | ਉਸ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਉਸ ਦੀ ਲੜਕੀ ਨੂੰ ਇੱਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਜਿਸ ਸਬੰਧ 'ਚ ਪੁਲਿਸ ਨੇ ਪ੍ਰਮੋਦ ਪੁੱਤਰ ਮਹਿੰਦਰ ਰਿਸ਼ੀਦੇਵ ਹਾਲ ਵਾਸੀ ਗਿਲਕੋ ਗਰੀਨ ਕੰਪਨੀ ਹੁਸ਼ਿਆਰਪੁਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਹਵਾਲਾਤੀ ਤੋਂ 49 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਯੰਗ ਪੈਟਲਸ ਸਕੂਲ ਭੁਲੱਥ ਵਲੋਂ ਕਰਵਾਇਆ ਸਾਲਾਨਾ ਖੇਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।