25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ- ਰੰਧਾਵਾ

ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਯੂਥ ਅਕਾਲੀ ਦਲ ਨਾਲ ਸਬੰਧਿਤ ਆਗੂਆਂ, ਵਰਕਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਦੇ ਵਿਕਾਸ ਵਿਚ ਆਈ ਖੜੋਤ ਨੂੰ ਮੁੜ ਦੂਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ ਤੇ ਇਸ ਨੂੰ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਤੇ ਗੁੰਮਰਾਹਕੁੰਨ ਪ੍ਰਚਾਰ ਇਸ ਨੂੰ ਕਦੇ ਵੀ ਖ਼ਤਮ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਸਕੀਮਾਂ ਬਣਾਈਆਂ ਗਈਆਂ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੇ ਵਾਅਦੇ ਕੀਤੇ ਸਨ, ਪ੍ਰੰਤੂ ਸਰਕਾਰ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ, ਜਿਸ ਨੂੰ ਲੈ ਕੇ ਰਾਜ ਦੇ ਹਰੇਕ ਵਰਗ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ 'ਚ 'ਚਰਿੱਤਰ ਤੇ ਸ਼ਖ਼ਸੀਅਤ' ਨਿਰਮਾਣ ਵਿਸ਼ੇ 'ਤੇ ਕਰਵਾਇਆ ਲੈਕਚਰ ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਨੇ ਜਿੱਤੀ 'ਵਨ ਰੇਸ ਹਾਫ਼ ਮੈਰਾਥਨ' ਜਲੰਧਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।