26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਯੂਨੀਵਰਸਿਟੀ ਲੜਕੀਆਂ ਕਾਲਜ ਫੱਤੂਢੀਂਗਾ 'ਚ ਸੰਵਿਧਾਨ ਦਿਵਸ 'ਤੇ ਸੈਮੀਨਾਰ

ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਸੰਵਿਧਾਨ ਦਿਵਸ ਦੇ ਸਬੰਧ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪ੍ਰੋ. ਕੁਲਜੀਤ ਕੌਰ ਨੇ ਸੰਵਿਧਾਨ ਦੀ ਭੂਮਿਕਾ, ਮੂਲ ਅਧਿਕਾਰਾਂ, ਕਰਤੱਵਾਂ ਅਤੇ ਨਿਰਦੇਸ਼ਕ ਸਿੱਧਾਂਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੂੰ ਸੰਵਿਧਾਨ ਦੀ ਪ੍ਰੀਐਂਬਲ ਦਾ ਉਚਾਰਨ ਕਰਵਾਇਆ ਤੇ ਇਸ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਿਰਫ਼ ਕਾਨੂੰਨਾਂ ਦਾ ਸੰਗ੍ਰਹਿ ਨਹੀਂ, ਸਗੋਂ ਆਜ਼ਾਦੀ, ਸਮਾਨਤਾ, ਨਿਆਂ ਅਤੇ ਭਰਾਤਰੀ ਭਾਵਨਾ ਦੀ ਜੀਵੰਤ ਪ੍ਰਤੀਕਿਰਤੀ ਹੈ | ਉਨ੍ਹਾਂ ਡਾ. ਭੀਮ ਰਾਓ ਅੰਬੇਡਕਰ ਵਲੋਂ ਸੰਵਿਧਾਨ ਦੀ ਰਚਨਾ ਵਿਚ ਪਾਏ ਗਏ ਯੋਗਦਾਨ ਲਈ ਵੀ ਉਨ੍ਹਾਂ ਨੂੰ ਯਾਦ ਕੀਤਾ | ਸੈਮੀਨਾਰ ਨੂੰ ਸਫ਼ਲ ਬਣਾਉਣ ਵਿਚ ਕਾਲਜ ਦੇ ਐਨ.ਐਸ. ਯੂਨਿਟ ਦੀ ਕੋਆਰਡੀਨੇਟਰ ਪ੍ਰੋ. ਕੁਲਦੀਪ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਸੈਮੀਨਾਰ ਦੀ ਸਮਾਪਤੀ 'ਤੇ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਦੁਹਰਾਇਆ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਵਿਸ਼ਵ ਏਡਜ਼ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਉੱਘੇ ਲੇਖਕ ਡਾ. ਗੁਰਬਖ਼ਸ਼ ਸਿੰਘ ਭੰਡਾਲ ਦੀ ਪੁਸਤਕ 'ਦਾ ਇਮੋਸ਼ਨਜ਼' ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।