26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਵਿਸ਼ਵ ਏਡਜ਼ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਵਿਸ਼ਵ ਏਡਜ਼ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਤਿਹਾਸ ਵਿਭਾਗ ਦੀ ਪ੍ਰੋ. ਮਨਪ੍ਰੀਤ ਕੌਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਉਨ੍ਹਾਂ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਵਿਚ ਏਡਜ਼ ਹੋਣ ਦੇ ਅਸਲ ਕਾਰਨਾਂ, ਇਸ ਦੇ ਬਚਾਅ, ਇਲਾਜ ਦੀਆਂ ਸਹੂਲਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਏਡਜ਼ ਇਕ ਬਿਮਾਰੀ ਹੈ, ਪਰ ਇਸ ਨਾਲ ਜੁੜੀਆਂ ਗਲਤ ਫਹਿਮੀਆਂ ਬਿਮਾਰੀਆਂ ਤੋਂ ਵੀ ਵੱਧ ਖ਼ਤਰਨਾਕ ਹਨ ਤੇ ਜਾਗਰੂਕਤਾ ਹੀ ਬਚਾਅ ਦਾ ਸਹੀ ਰਸਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਮਾਜ ਵਿਚ ਏਡਜ਼ ਪੀੜਤ ਲੋਕਾਂ ਨਾਲ ਸਮਾਨਤਾ, ਸਹਿਯੋਗ ਤੇ ਹਮਦਰਦੀ ਨਾਲ ਪੇਸ਼ ਆਉਣ | ਇਸ ਮੌਕੇ ਕਾਲਜ ਦੇ ਐਨ.ਐਸ.ਐਸ. ਯੂਨਿਟ ਅਤੇ ਈਕੋ ਕਲੱਬ ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਪੋਸਟਰ ਵੀ ਪ੍ਰਦਰਸ਼ਿਤ ਕੀਤੇ ਗਏ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨੌਜਵਾਨ ਪੀੜੀ ਨੂੰ ਸਿਹਤ ਪ੍ਰਤੀ ਜਾਗਰੂਕ ਤੇ ਜ਼ਿੰਮੇਵਾਰ ਬਣਾਉਂਦੇ ਹਨ | ਉਨ੍ਹਾਂ ਬਹੁਤ ਸਾਰੀਆਂ ਮਿਸਾਲਾਂ ਰਾਹੀਂ ਵਿਦਿਆਰਥੀਆਂ ਨੂੰ ਮਨੁੱਖਤਾ, ਸਹਿਯੋਗ ਅਤੇ ਜਾਣਕਾਰੀ ਨੂੰ ਤਰਜ਼ੀਹ ਦੇਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸਮਾਪਤੀ 'ਤੇ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਮੁੱਖ ਬੁਲਾਰੇ ਤੇ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਜਬਰ ਜਨਾਹ ਮਾਮਲੇ 'ਚ ਕਾਰਵਾਈ ਤੋਂ ਬਚਣ ਲਈ ਵਿਅਕਤੀ ਨੇ ਕੀਤਾ ਖੁਦਕੁਸ਼ੀ ਦਾ ਡਰਾਮਾ ਅਗਲੀ ਖ਼ਬਰ ਯੂਨੀਵਰਸਿਟੀ ਲੜਕੀਆਂ ਕਾਲਜ ਫੱਤੂਢੀਂਗਾ 'ਚ ਸੰਵਿਧਾਨ ਦਿਵਸ 'ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।