ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਈ-ਰਿਕਸ਼ਾ ਚਾਲਕ ਨੇ ਮਾਰੀ ਟੱਕਰ, ਜ਼ਖ਼ਮੀ
ਅਜੀਤ ਡੈਸਕ
09-12-2025
ਫਗਵਾੜਾ, 8 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਰਗੋਬਿੰਦ ਨਗਰ ਵਿਖੇ ਮੋਟਰਸਾਈਕਲ ਤੇ ਸਵਾਰ ਪਤੀ-ਪਤਨੀ ਨੂੰ ਇੱਕ ਈ-ਰਿਕਸ਼ਾ ਵਲੋਂ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਸ ਨੇ ਮਾਤਾ ਪਿਤਾ ਅੱਜ ਹਰਗੋਬਿੰਦ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਈ-ਰਿਕਸ਼ਾ ਚਾਲਕ ਨੇ ਗ਼ਲਤ ਸਾਈਡ ਤੋਂ ਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਪਰ ਪੁਲਿਸ ਮੌਕੇ 'ਤੇ ਨਹੀਂ ਪੁੱਜੀ |