18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 09-12-2025
ਫਗਵਾੜਾ, 8 ਦਸੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਚੈਕਿੰਗ ਦੌਰਾਨ ਸੋਨੂੰ ਉਰਫ਼ ਭਿੰਡੀ ਪੁੱਤਰ ਯੋਗਰਾਜ ਹਾਲ ਵਾਸੀ ਪਲਾਹੀ ਗੇਟ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਝਾਪਰ ਕਾਲੋਨੀ ਲਾਗਿਓਾ ਬਲਵੰਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮੁਹੱਲਾ ਪ੍ਰੀਤ ਨਗਰ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦਾ ਸੇਵਨ ਕਰਨ ਦਾ ਸਾਮਾਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਹਰਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਰਾਣੀਪੁਰ ਰਾਜਪੂਤਾ, ਕਮਲਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਦੁੱਗਾ, ਰਵੀ ਕੁਮਾਰ ਉਰਫ਼ ਰਵੀ ਪੁੱਤਰ ਅਮਰਜੀਤ ਸਿੰਘ ਵਾਸੀ ਦਿਹਾਣਾ ਤੇ ਰਾਮ ਸਰੂਪ ਉਰਫ਼ ਸਰੂਪ ਪੁੱਤਰ ਪ੍ਰੀਤਮ ਚੰਦ ਵਾਸੀ ਭਾਮ ਨੂੰ ਕਾਬੂ ਕਰਕੇ ਨਸ਼ਾ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਹੈ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਕੱਲ੍ਹ ਆਉਣਗੇ ਪਿੰਡ ਖਲਵਾੜਾ ਅਗਲੀ ਖ਼ਬਰ 3 ਗੱਡੀਆਂ ਦੀ ਟੱਕਰ ਦੌਰਾਨ ਤੈਸ਼ 'ਚ ਆਏ ਇਕ ਚਾਲਕ ਵਲੋਂ ਦੂਸਰੀ ਗੱਡੀ ਦੀ ਭੰਨਤੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।