18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਖੜ੍ਹੇ ਉਮੀਦਵਾਰਾਂ ਦੇ ਹੱਕ 'ਚ ਰਾਣਾ ਗੁਰਜੀਤ ਸਿੰਘ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਸੁਭਾਨਪੁਰ, 8 ਦਸੰਬਰ (ਸਤਨਾਮ ਸਿੰਘ)-ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਜਿੰਦਰ ਸਿੰਘ ਕੋਟ ਕਰਾਰ ਖਾਂ ਤੇ ਸੁਭਾਨਪੁਰ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਰਜਵੰਤ ਕੌਰ ਦੇ ਹੱਕ 'ਚ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸੁਭਾਨਪੁਰ ਵਿਖੇ ਬੋਲਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਧੱਕੇਸ਼ਾਹੀ ਦੀ ਕੋਈ ਹੱਦ ਨਹੀਂ ਛੱਡੀ, ਕਾਂਗਰਸੀ ਤੇ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ਾਤ ਪਾੜਨ ਤੋਂ ਲੈ ਕੇ ਫਾਈਲਾਂ ਕੈਂਸਲ ਕਰਨ ਤੱਕ ਧੱਕਾ ਕੀਤਾ ਹੈ | ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਏਨਾ ਦੋਵਾਂ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣ | ਸੁਭਾਨਪੁਰ ਤੋਂ ਸਾਬਕਾ ਸਰਪੰਚ ਵਿਜੇ ਸ਼ਾਹ ਤੇ ਸਾਬਕਾ ਸਰਪੰਚ ਰੂਪ ਲਾਲ ਨੇ ਵਿਸ਼ਵਾਸ ਦਵਾਇਆ ਕੇ ਆਪਣੇ ਪਿੰਡ ਸੁਭਾਨਪੁਰ ਤੋਂ ਦੋਵਾਂ ਉਮੀਦਵਾਰਾਂ ਨੂੰ ਜਿਤਾ ਕੇ ਭੇਜਣਗੇ | ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ | ਏਸੇ ਤਰ੍ਹਾਂ ਪਿੰਡ ਪਹਾੜੀਪੁਰ ਵਿਖੇ ਰਾਣਾ ਗੁਰਜੀਤ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਜਿੰਦਰ ਸਿੰਘ ਕੋਟ ਕਰਾਰ ਖਾਂ ਤੇ ਬਲਾਕ ਸੰਮਤੀ ਦੇ ਉਮੀਦਵਾਰ ਰਜਵੰਤ ਕੌਰ ਨੇ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਪਿੰਡ ਦੀ ਸਰਪੰਚ ਪ੍ਰਵੀਨ ਪਤਨੀ ਸਵਰਗੀ ਸਾਹਿਬ ਸਿੰਘ ਸਾਬੀ ਚੇਅਰਮੈਨ ਤੇ ਸੁਖਦੇਵ ਸਿੰਘ ਪਹਾੜੀਪੁਰ ਨੇ ਰਾਣਾ ਗੁਰਜੀਤ ਸਿੰਘ ਤੇ ਦੋਨਾਂ ਉਮੀਦਵਾਰਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦਾ ਪੂਰਾ ਪਿੰਡ ਉਨ੍ਹਾਂ ਦੇ ਨਾਲ ਹੈ ਤੇ ਉਹ ਆਪਣੇ ਪਿੰਡ ਵਿਚੋਂ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ |
ਪਿਛਲੀ ਖ਼ਬਰ ਸੱਜਣ ਸਿੰਘ ਚੀਮਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾ... ਅਗਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰ ਕਾਦੂਪੁਰ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।