ਸੁਲਤਾਨਪੁਰ ਲੋਧੀ, 8 ਦਸੰਬਰ (ਪ.ਪ.)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਅੰਦਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਨੂੰ ਵੱਖ ਵੱਖ ਪਿੰਡਾਂ ਦੇ ਵੋਟਰਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਹਲਕੇ ਦੇ ਅਹਿਮ ਪਿੰਡ ਆਹਲੀ ਕਲਾਂ ਤੋਂ ਸਾਬਕਾ ਸਰਪੰਚ ਸਿਕੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਕਾਫ਼ਲੇ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਨੂੰ ਜਿਤਾਉਣ ਦਾ ਐਲਾਨ ਕੀਤਾ | ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪਿੰਡ ਆਹਲੀ ਕਲਾਂ ਤੋਂ ਸਮਰਥਨ ਦੇਣ ਵਾਲੇ ਪਰਿਵਾਰਾਂ ਦਾ ਦਿਲੋਂ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਦਿਆਂ ਭਰਵਾਂ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਹਲਕੇ ਦੀ ਸਮੁੱਚੀ ਸੰਗਤ ਦਾ ਪਹਿਲਾਂ ਹੀ ਬਹੁਤ ਸ਼ੁਕਰ ਗੁਜ਼ਾਰ ਹਨ ਜਿਨ੍ਹਾਂ ਨੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਉਨ੍ਹਾਂ ਨੂੰ ਵੱਡਾ ਮਾਣ ਦਿੱਤਾ | ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਅਮਰਜੀਤ ਸਿੰਘ ਖਿੰਡਾ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਤੇ ਹਰ ਸਮੇਂ ਉਹ ਅਤੇ ਉਨ੍ਹਾਂ ਦੀ ਟੀਮ ਸੇਵਾ ਵਿਚ ਹਾਜ਼ਰ ਰਹੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਲਈ ਆਜ਼ਾਦ ਉਮੀਦਵਾਰ ਅਮਰਜੀਤ ਸਿੰਘ ਖਿੰਡਾ ਨੇ ਕਿਹਾ ਕਿ ਰਾਣਾ ਇੰਦਰ ਪ੍ਰਤਾਪ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਹੜ੍ਹਾਂ ਸਮੇਂ ਜਿਸ ਤਰ੍ਹਾਂ ਸੇਵਾ ਕੀਤੀ ਹੈ ਉਹ ਪੂਰੇ ਸੂਬੇ ਅੰਦਰ ਮਿਸਾਲ ਬਣੀ ਹੈ | ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਕਾਫ਼ਲੇ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਸਿਕੰਦਰ ਸਿੰਘ, ਯਾਦਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਰੂੜ ਸਿੰਘ, ਜਗਤਾਰ ਸਿੰਘ, ਬਾਜ਼ ਸਿੰਘ, ਜੋਗਿੰਦਰ ਸਿੰਘ, ਮੈਂਬਰ ਪੰਚਾਇਤ ਭਜਨ ਕੌਰ, ਦਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਨਾਮ ਸਿੰਘ, ਸੁੱਖਾ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ, ਗੋਪਾਲ ਸਿੰਘ, ਰਣਯੋਧ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਤਕੀਆ, ਬਲਜਿੰਦਰ ਸਿੰਘ ਬਬਲਾ ਆਦਿ ਹਾਜ਼ਰ ਸਨ |