18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਥਾਨਕ ਸੰਸਥਾਵਾਂ ਦੀ ਮਜ਼ਬੂਤੀ ਲਈ ਕਾਂਗਰਸ ਉਮੀਦਵਾਰਾਂ ਨੂੰ ਵੋਟਾਂ ਪਾਈਆਂ ਜਾਣ-ਰਾਣਾ ਗੁਰਜੀਤ ਸਿੰਘ

ਅਜੀਤ ਡੈਸਕ 09-12-2025
ਕਪੂਰਥਲਾ, 8 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਲਈ ਚੋਣ ਲੜ ਰਹੇ ਕਾਂਗਰਸ ਦੇ ਬਲਾਕ ਸੰਮਤੀ ਦੇ ਧੁਆਂਖੇ ਜਗੀਰ ਤੋਂ ਉਮੀਦਵਾਰ ਮਲਕੀਤ ਸਿੰਘ ਸੇਵਾ ਮੁਕਤ ਈ.ਟੀ.ਓ. ਦੇ ਹੱਕ ਵਿਚ ਅੱਜ ਬਿਸ਼ਨਪੁਰ ਜੱਟਾਂ ਤੇ ਬਿਸ਼ਨਪੁਰ ਅਰਾਈਆਂ ਵਿਚ ਇਕ ਚੋਣ ਮੀਟਿੰਗ ਹੋਈ ਜਿਸ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਮੌਜੂਦਗੀ ਵਿਚ ਸੂਬਾ ਸਿੰਘ, ਗੁਰਮੀਤ ਸਿੰਘ, ਸੋਢੀ ਸਿੰਘ (ਸਾਰੇ ਪੰਚ), ਸ਼ਿੰਗਾਰਾ ਸਿੰਘ, ਦਲਬੀਰ ਸਿੰਘ, ਮੰਗਾ ਸਿੰਘ, ਮਹਿੰਦਰਪਾਲ ਬਿੱਲੂ, ਸੰਤੋਖ ਸਿੰਘ, ਗੁਰਪਾਲ ਸਿੰਘ ਤੇ ਜਗੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਚੋਣ ਮੀਟਿੰਗ ਵਿਚ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਵਿਚ ਸ਼ਾਮਲ ਹੋਏ ਆਗੂਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਬਿਸ਼ਨਪੁਰ ਜੱਟਾਂ ਤੇ ਅਰਾਈਆਂ ਤੋਂ ਕਾਂਗਰਸ ਵਿਚ ਸ਼ਾਮਲ ਹੋਏ ਆਗੂਆਂ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੂਹੜਵਾਲ ਜ਼ੋਨ ਤੋਂ ਉਮੀਦਵਾਰ ਹਰਜਿੰਦਰ ਸਿੰਘ ਕੋਟ ਕਰਾਰ ਖਾਂ ਤੇ ਬਲਾਕ ਸੰਮਤੀ ਦੇ ਉਮੀਦਵਾਰ ਮਲਕੀਤ ਸਿੰਘ ਸੇਵਾ ਮੁਕਤ ਈ.ਟੀ.ਓ. ਦੀ ਚੋਣ ਮੁਹਿੰਮ ਨੂੰ ਬਲ ਮਿਲਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਸਰਕਾਰ ਨੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ ਉਹ ਪੂਰੇ ਕਰਨ ਵਿਚ ਨਕਾਮ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਥਾਨਕ ਸੰਸਥਾਵਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਜਿੰਦਰ ਸਿੰਘ ਕੋਟ ਕਰਾਰ ਖਾਂ ਤੇ ਬਲਾਕ ਸੰਮਤੀ ਦੇ ਉਮੀਦਵਾਰ ਮਲਕੀਤ ਸਿੰਘ ਨੂੰ ਵੱਧ ਤੋਂ ਵੱਧ ਵੋਟ ਦੇ ਕੇ ਸਫ਼ਲ ਬਣਾਉਣ | ਇਸ ਮੌਕੇ ਗੁਰਿੰਦਰ ਸਿੰਘ ਰਾਜੂ, ਪਰਮਜੀਤ ਸਿੰਘ, ਗੁਰਜੀਤ ਸਿੰਘ ਕਾਲਾ, ਮੇਹਰ ਸਿੰਘ, ਦਲਬੀਰ ਸਿੰਘ, ਜਗਤਾਰ ਸਿੰਘ, ਸੱਬੀ ਧੁੰਦਾ ਆਦਿ ਹਾਜ਼ਰ ਸਨ | ਇਸ ਤੋਂ ਪਹਿਲਾਂ ਕਾਂਗਰਸ ਵਿਧਾਇਕ ਨੇ ਬਲਾਕ ਸੰਮਤੀ ਦੇ ਜ਼ੋਨ ਨੰਬਰ 2 ਤੋਂ ਕਾਂਗਰਸ ਦੀ ਉਮੀਦਵਾਰ ਅਮਨਬੀਰ ਕੌਰ ਤੇ ਜ਼ੋਨ ਨੰਬਰ 3 ਕਾਂਜਲੀ ਤੋਂ ਸੰਦੀਪ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਚੂਹੜਵਾਲ ਜ਼ੋਨ ਤੋਂ ਉਮੀਦਵਾਰ ਹਰਜਿੰਦਰ ਸਿੰਘ ਕੋਟ ਕਰਾਰ ਖਾਂ ਦੇ ਹੱਕ ਵਿਚ ਅਲੌਦੀਪੁਰ, ਘੁੱਗਬੇਟ, ਗੌਰੇ ਖ਼ਾਨਗਾਹ, ਰਾਜਪੁਰ, ਖੁਖਰੈਣ, ਬੁੱਧੂਵਾਲ, ਨੂਰਪੁਰ ਰਾਜਪੂਤਾਂ, ਝੱਲ ਠੀਕਰੀਵਾਲ, ਭੀਲਾ ਆਦਿ ਪਿੰਡਾਂ ਵਿਚ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਤੇ ਲੋਕਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਨ੍ਹਾਂ ਚੋਣ ਮੀਟਿੰਗਾਂ ਵਿਚ ਜਸਬੀਰ ਸਿੰਘ ਰੰਧਾਵਾ, ਨੰਬਰਦਾਰ ਅਜੀਤ ਸਿੰਘ ਕੋਟ ਕਰਾਰ ਖਾਂ, ਬਲਵੰਤ ਸਿੰਘ ਕੋਟ, ਜੋਗਾ ਸਿੰਘ, ਬਿੱਟੂ, ਸੁਖਦੇਵ ਸਿੰਘ ਘੁੱਗ ਬੇਟ ਰਾਜਾ, ਹਰਪਿੰਦਰ ਸਿੰਘ ਸਰਪੰਚ ਗੌਰੇ, ਗੁਰਪ੍ਰੀਤ, ਗੁਰਮੇਲ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਖ਼ਾਨਗਾਹ, ਦਇਆ ਸਿੰਘ ਸਰਪੰਚ, ਰਣਜੀਤ ਸਿੰਘ, ਹਰਜਿੰਦਰ ਮੇਜਰਵਾਲ, ਲੱਖਾ ਸਿੰਘ ਬੁੱਧੂਵਾਲ, ਸੁਖਰਾਜ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ, ਕਰਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ 'ਚ ਕਰਵਾਈ 3 ਰੋਜ਼ਾ ਸਪੋਰਟਸ ਮੀਟ ਅਗਲੀ ਖ਼ਬਰ ਪਿੰਡ ਆਹਲੀ ਕਲਾਂ ਤੋਂ ਵੱਡੀ ਗਿਣਤੀ 'ਚ ਪਰਿਵਾਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਕਾਫ਼ਲੇ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।