18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਹਿੰਦੂ ਕੰਨਿਆ ਕਾਲਜ ਦੀ ਲਵਲੀਨ ਉਪਾਧਿਆਏ ਨੇ ਅੰਤਰ ਕਾਲਜ ਤਾਈਕਵਾਂਡੋ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 09-12-2025
ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬੀ.ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਲਵਲੀਨ ਉਪਾਧਿਆਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਕਰਵਾਏ ਗਏ ਅੰਤਰ ਕਾਲਜ ਤਾਈਕਵਾਂਡੋ ਮੁਕਾਬਲੇ ਵਿਚ 49 ਕਿੱਲੋ ਭਾਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਲਵਲੀਨ ਉਪਾਧਿਆਏ ਨੂੰ ਆਲ ਇੰਡੀਆ ਅੰਤਰ ਯੂਨੀਵਰਸਿਟੀ ਮੁਕਾਬਲੇ ਲਈ ਚੁਣਿਆ ਗਿਆ ਹੈ | ਲਵਲੀਨ ਉਪਾਧਿਆਏ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਨੇ ਕਾਲਜ ਦੀ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਸ੍ਰੀਮਤੀ ਮੁਕਤੀ, ਲਵਲੀਨ ਦੇ ਮਾਪਿਆਂ ਤੇ ਕਾਲਜ ਦੇ ਸਟਾਫ਼ ਨੂੰ ਵੀ ਮੁਬਾਰਕਬਾਦ ਦਿੱਤੀ | ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਦੇ ਜੀਵਨ ਦਾ ਇਕ ਮਹੱਤਪੂਵਰਨ ਹਿੱਸਾ ਹਨ ਜੋ ਸਰੀਰਕ ਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਕਾਲਜ ਦੀਆਂ ਲੜਕੀਆਂ ਨੇ ਸਿੱਖਿਆ ਖੇਤਰ ਵਿਚ ਹੀ ਨਹੀਂ ਸਗੋਂ ਖੇਡਾਂ ਤੇ ਹੋਰ ਖੇਤਰਾਂ ਵਿਚ ਵੀ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ | ਉਨ੍ਹਾਂ ਕਾਲਜ ਦੀਆਂ ਹੋਰ ਵਿਦਿਆਰਥਣਾਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਬਿਜਲੀ ਬਿੱਲ 2025, ਬੀਜ ਬਿੱਲ 2025 ਲੋਕ ਵਿਰੋਧੀ- ਕਿਸਾਨ ਆਗੂ ਅਗਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ 'ਚ ਕਰਵਾਈ 3 ਰੋਜ਼ਾ ਸਪੋਰਟਸ ਮੀਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।