18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਿਜਲੀ ਬਿੱਲ 2025, ਬੀਜ ਬਿੱਲ 2025 ਲੋਕ ਵਿਰੋਧੀ- ਕਿਸਾਨ ਆਗੂ

ਅਜੀਤ ਡੈਸਕ 09-12-2025
ਸੁਲਤਾਨਪੁਰ ਲੋਧੀ, 8 ਦਸੰਬਰ (ਨਰੇਸ਼ ਹੈਪੀ)-ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਿਲ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਿਜਲੀ ਸੋਧ ਬਿਲ 2025 ਅਤੇ ਸੀਡ ਬਿਲ 2025 ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਵਰਕਾਮ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਰੋਸ ਪ੍ਰਦਰਸ਼ਨ ਕਰਕੇ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਿਜਲੀ ਬਿੱਲ 2025 ਬਿਜਲੀ ਖੇਤਰ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹੱਥ ਦੇਣ ਲਈ ਲਿਆਂਦਾ ਗਿਆ ਹੈ, ਜਿਸ ਨਾਲ ਬਿਜਲੀ ਹੁਣ ਸਹੂਲਤ ਨਹੀਂ, ਕਾਰਪੋਰੇਟ ਦਾ ਮੁਨਾਫ਼ਾ ਬਣ ਜਾਵੇਗੀ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2025 ਵਿਚ ਸਪਸ਼ਟ ਲਿਖਿਆ ਹੈ ਕਿ 5 ਸਾਲਾਂ ਵਿਚ ਕਰਾਸ ਸਬਸਿਡੀ ਪੂਰੀ ਖ਼ਤਮ ਹੋ ਜਾਵੇਗੀ, ਜਿਸ ਵਿਚ ਘਰੇਲੂ ਲੋਕ ਤੇ ਵੱਡੇ ਕਾਰਖ਼ਾਨੇਦਾਰ ਇੱਕੋ ਰੇਟ ਭਰਨਗੇ, ਜਿਸ ਤਹਿਤ ਸਸਤੀ ਬਿਜਲੀ ਦਾ ਰਾਹ ਬੰਦ ਹੋਵੇਗਾ | ਉਨ੍ਹਾਂ ਦੱਸਿਆ ਕਿ ਹੁਣ ਸਭ ਕੁੱਝ ਕਾਰਪੋਰੇਟ ਨੂੰ ਉਪਹਾਰ ਵਿਚ ਦੇਣ ਦੀ ਤਿਆਰੀ ਹੈ, ਜਿਸ ਨਾਲ ਬਿਜਲੀ ਦੀਆਂ ਸਾਰੀਆਂ ਮੁਫ਼ਤ ਸਹੂਲਤਾਂ ਬੰਦ ਹੋ ਜਾਣਗੀਆਂ | ਆਗੂਆਂ ਨੇ ਕਿਹਾ ਕਿ ਦੁਨੀਆ ਦੀਆਂ 6 ਕੰਪਨੀਆਂ ਪਹਿਲਾਂ ਹੀ 75 ਫ਼ੀਸਦੀ ਬੀਜ ਤੇ ਜ਼ਹਿਰ ਬਾਜ਼ਾਰ ਕਾਬਜ਼ ਹੈ ਅਤੇ ਬੀਜ ਨੂੰ ਇਸ ਤਰ੍ਹਾਂ ਬਣਾਇਆ ਜਾਂਦਾ ਹੈ ਕਿ ਵੱਧ ਤੋਂ ਵੱਧ ਖਾਦ, ਵੱਧ ਤੋਂ ਵੱਧ ਕੀਟਨਾਸ਼ਕ ਲੋੜੀਂਦੇ ਹੋਣ | ਆਗੂਆਂ ਨੇ ਕਿਹਾ ਕਿ ਇਹਨਾਂ ਬਿੱਲਾਂ ਨੂੰ ਰੋਕਣ ਵਾਸਤੇ ਤਿੰਨ ਖੇਤੀ ਕਾਲੇ ਕਾਨੂੰਨਾਂ ਵਾਂਗ ਸੰਘਰਸ਼ ਲੜਨਾ ਪਵੇਗਾ ਅਤੇ ਪਿੰਡ–ਪਿੰਡ, ਸ਼ਹਿਰ–ਕਸਬਿਆਂ ਵਿਚ ਕੇਂਦਰ ਦੇ ਲੋਕ ਵਿਰੋਧੀ ਹਮਲਿਆਂ ਦੇ ਖ਼ਿਲਾਫ਼ ਇੱਕ ਵੱਡੀ, ਆਰ–ਪਾਰ ਦੀ ਲੜਾਈ ਖੜ੍ਹੀ ਕਰਨੀ ਹੋਵੇਗੀ | ਇਸ ਮੌਕੇ ਸਮੂਹ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਬਿੱਲਾਂ ਨੂੰ ਤੁਰੰਤ ਰੱਦ ਕੀਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਦੇ ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਜੀਤ ਸਿੰਘ ਔਜਲਾ, ਮੁਕੰਦ ਸਿੰਘ ਭੁਲਾਣਾ, ਮਾਸਟਰ ਚਰਨ ਸਿੰਘ ਹੈਬਤਪੁਰ, ਪਰਮਜੀਤ ਸਿੰਘ ਬਾਊਪੁਰ, ਸੁਖਦੇਵ ਸਿੰਘ ਸਾਬਕਾ ਐਸ.ਡੀ.ਓ., ਪ੍ਰਤਾਪ ਸਿੰਘ ਮੋਮੀ, ਦਿਆਲ ਸਿੰਘ ਦੀਪੇਵਾਲ, ਰਘਬੀਰ ਸਿੰਘ ਮਹਿਰਵਾਲਾ, ਸਰਵਨ ਸਿੰਘ ਕਰਮਜੀਤਪੁਰ, ਅਮਰਜੀਤ ਸਿੰਘ ਟਿੱਬਾ, ਨਿਰਮਲ ਸਿੰਘ ਸ਼ੇਰਪੁਰ ਸੱਦਾ, ਅਮਰੀਕ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ, ਅੰਮਿ੍ਤਪਾਲ ਸਿੰਘ, ਮੇਜਰ ਸਿੰਘ, ਬਲਬੀਰ ਸਿੰਘ, ਤਾਰਾ ਸਿੰਘ, ਡਾਕਟਰ ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਸ਼ਹਿਰੀ, ਜਸਵਿੰਦਰ ਸਿੰਘ, ਹਰਵੰਤ ਸਿੰਘ ਵੜੈਚ, ਕੁਲਦੀਪ ਕੌਰ ਬੋਹੜ ਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀ ਲਵਲੀਨ ਉਪਾਧਿਆਏ ਨੇ ਅੰਤਰ ਕਾਲਜ ਤਾਈਕਵਾਂਡੋ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।