ਕਪੂਰਥਲਾ, 8 ਦਸੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਨਿਰਪਦੀਪ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀ ਜਸਵੀਰ ਸਿੰਘ ਵਾਸੀ ਬੇਗੋਵਾਲ ਦੇ ਕਬਜ਼ੇ ਵਿਚੋਂ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |