ਖਲਵਾੜਾ, 9 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜ਼ੋਨ ਮਲਕਪੁਰ ਤੋਂ ਕਾਂਗਰਸ ਦੇ ਉਮੀਦਵਾਰ ਸਿਮਰਨ ਕੌਰ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਮੌਕੇ ਉਨ੍ਹਾਂ ਜ਼ੋਨ ਵਿਚ ਪੈਂਦੇ ਪਿੰਡ ਮਲਕਪੁਰ, ਵਾਹਦ, ਮਾਣਕ, ਚੈੜ ਅਤੇ ਬ੍ਰਹਮਪੁਰ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਆਪਣੇ ਚੋਣ ਪ੍ਰਚਾਰ ਨੂੰ ਭਖਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਹੋ ਸਕੇ |