26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਚੋਣਾਂ 'ਚ ਆਪਣੇ ਚਹੇਤਿਆਂ ਨੂੰ ਜਿਤਾਉਣ ਲਈ ਨਾਜਾਇਜ਼ ਢੰਗ ਨਾਲ ਨਾਮਜ਼ਦਗੀਆਂ ਰੱਦ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ

ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਜਾਣਕਾਰੀ ਦਿੰਦੇ ਹੋਏ | ਤਸਵੀਰ ਵਿਚ ਰਾਜਵਿੰਦਰ ਕੌਰ, ਪ੍ਰੋ: ਜਸਵੰਤ ਸਿੰਘ ਮੁਰੱਬੀਆ, ਨਰਿੰਦਰਜੀਤ ਸਿੰਘ ਗੁੱਲੂ ਤੇ ਹੋਰ | ਤਸਵੀਰ: ਸੁਖਜਿੰਦਰ ਸਿੰਘ <br/> 10-12-2025
ਬੇਗੋਵਾਲ, 9 ਦਸੰਬਰ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਜੋ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਇਹਨਾਂ ਚੋਣਾਂ 'ਚ ਆਪਣੇ ਚਹੇਤਿਆਂ ਨੂੰ ਜਿਤਾਉਣ ਲਈ ਨਾਜਾਇਜ਼ ਢੰਗ ਨਾਲ ਨਾਮਜ਼ਦਗੀਆਂ ਰੱਦ ਕੀਤੀਆਂ ਹਨ ਜਿਸ ਨਾਲ ਪੰਚਾਇਤੀ ਰਾਜ ਦੇ ਨਿਯਮਾਂ ਦਾ ਇਨ੍ਹਾਂ ਸਰਕਾਰਾਂ ਨੇ ਘਾਣ ਕਰਕੇ ਲੋਕਤੰਤਰ ਦਾ ਕਤਲ ਕੀਤਾ ਹੈ | ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਨੰਗਲ ਲੁਬਾਣਾ ਜ਼ੋਨ ਤੋਂ ਆਜ਼ਾਦ ਤੌਰ 'ਤੇ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਰਾਜਵਿੰਦਰ ਕੌਰ ਦੇ ਨਾਮਜ਼ਦਗੀ ਪੇਪਰ ਰੱਦ ਕਰਨ 'ਤੇ ਤਿੱਖੀ ਪ੍ਰਕਿਰਿਆ ਜ਼ਾਹਿਰ ਕਰਨ ਸਮੇਂ ਕਹੀ | ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਅਜਿਹੇ ਤਰੀਕੇ ਨਾਲ ਪੇਪਰ ਰੱਦ ਕੀਤੇ ਗਏ ਹੋਣ |
ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਜਦੋਂ ਨਾਮਜ਼ਦਗੀ ਰੱਦ ਕਰਨ ਦਾ ਕਾਰਨ ਪੁੱਛਿਆ ਗਿਆ ਤਾਂ ਅਧਿਕਾਰੀਆਂ ਵਲੋਂ ਕਿਹਾ ਗਿਆ ਕਿ ਇਨ੍ਹਾਂ ਦਾ ਘਰ ਪੰਚਾਇਤੀ ਜ਼ਮੀਨ 'ਚ ਬਣਿਆ ਹੈ, ਜਦਕਿ ਇਨ੍ਹਾਂ ਦਾ ਘਰ ਆਪਣੀ ਜੱਦੀ ਜਾਇਦਾਦ ਵਿਚ ਬਣਿਆ ਹੈ ਤੇ ਇਸੇ ਹੀ ਘਰ ਵਿਚ ਰਹਿੰਦਿਆਂ ਇਨ੍ਹਾਂ ਦੇ ਪਤੀ ਬਲਾਕ ਸੰਮਤੀ ਮੈਂਬਰ ਤੇ ਸਰਪੰਚੀ ਦੀ ਚੋਣ ਲੜ ਚੁੱਕੇ ਹਨ | ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਇੱਥੇ ਹੀ ਬੱਸ ਨਹੀਂ ਕਿ ਇਸ ਸਾਡੀ ਉਮੀਦਵਾਰ ਦੇ ਪਤੀ ਨਰਿੰਦਰਜੀਤ ਸਿੰਘ ਗੁੱਲੂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਝੂਠੇ ਮੁਕੱਦਮਿਆਂ ਵਿਚ ਫਸਾਉਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਨੂੰ ਪਤਾ ਸੀ ਕਿ ਸਾਡਾ ਆਜ਼ਾਦ ਉਮੀਦਵਾਰ ਜਿੱਤ ਜਾਣਾ ਹੈ ਇਸ ਕਰਕੇ ਉਨ੍ਹਾਂ ਨੇ ਇਹ ਕੋਝੀਆਂ ਹਰਕਤਾਂ ਕਰਕੇ ਇਸ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਈ ਹੈ | ਬੀਬੀ ਜਗੀਰ ਕੌਰ ਨੇ ਹਲਕਾ ਵਾਸੀਆਂ ਨੂੰ ਕਿਹਾ ਕਿ ਉਹ ਜਿਸ ਜ਼ੋਨ 'ਚ ਵੀ ਜੋ ਵੀ ਧਿਰ ਦਾ ਯੋਗ ਉਮੀਦਵਾਰ ਹੋਵੇ ਉਸ ਨੂੰ ਵੋਟ ਪਾਉਣ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਵਲੋਂ ਤਿੰਨ ਆਜ਼ਾਦ ਉਮੀਦਵਾਰਾਂ ਵਜੋਂ ਮਿਆਣੀ ਭੱਗੂਪੁਰੀਆਂ, ਨਡਾਲੀ ਤੇ ਨੰਗਲ ਲੁਬਾਣਾ ਜ਼ੋਨਾਂ ਤੋਂ ਉਮੀਦਵਾਰ ਉਤਾਰੇ ਹਨ ਇਹਨਾਂ ਨੂੰ ਕਾਮਯਾਬ ਕਰੋ | ਇਸ ਮੌਕੇ ਰਾਜਵਿੰਦਰ ਕੌਰ, ਨਰਿੰਦਰਜੀਤ ਸਿੰਘ ਗੁੱਲੂ, ਜਗਤਾਰ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਪ੍ਰੋ. ਜਸਵੰਤ ਸਿੰਘ ਮੁਰੱਬੀਆ, ਬਲਕਾਰ ਸਿੰਘ, ਸੁਰਜੀਤ ਸਿੰਘ ਨੰਗਲ ਲੁਬਾਣਾ, ਜਗਜੀਤ ਸਿੰਘ, ਸੁਖਚੈਨ ਸਿੰਘ, ਮਾਸਟਰ ਰੂੜ ਸਿੰਘ, ਚੈਂਚਲ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਮਪਾਲ ਸਾਹਨੀ ਵਲੋਂ ਜਥੇ. ਬਹਾਦਰ ਸਿੰਘ ਸੰਗਤਪੁਰ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਅਗਲੀ ਖ਼ਬਰ ਬਲਾਕ ਸੰਮਤੀ ਦੀ ਚੋਣ ਲੜ ਰਹੇ 'ਆਪ' ਉਮੀਦਵਾਰ ਸੁਰਜੀਤ ਕੌਰ ਟਿੱਬਾ ਨੂੰ ਜ਼ੋਨ ਦੇ ਪਿੰਡਾਂ 'ਚ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।