ਕਪੂਰਥਲਾ, 9 ਦਸੰਬਰ (ਸਡਾਨਾ)-ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਪਾਸੋਂ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਕਾਜਲ ਵਾਸੀ ਮੁਹੱਲਾ ਸੰਤਪੁਰਾ ਨੇ ਦੱਸਿਆ ਕਿ ਉਹ ਬੀਤੇ ਦਿਨ ਮਾਰਕਫੈੱਡ ਚੌਂਕ ਨੇੜੇ ਬੇਕਰੀ ਤੋਂ ਸਮਾਨ ਲੈਣ ਜਾ ਰਹੀ ਸੀ ਤੇ ਉਸ ਨੂੰ ਇਕ ਫੋਨ ਆਇਆ, ਜਦੋਂ ਉਹ ਫੋਨ 'ਤੇ ਗੱਲ ਕਰਨ ਲੱਗੀ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰੇ ਉਸ ਦਾ ਫੋਨ ਖੋਹ ਕੇ ਫਰਾਰ ਹੋ ਗਏ | ਘਟਨਾ ਸਬੰਧੀ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਹਰਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |