26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਧਾਲੀਵਾਲ ਵਲੋਂ ਚੱਕ ਪ੍ਰੇਮਾ ਤੇ ਮਲਕਪੁਰ ਵਿਖੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਖਲਵਾੜਾ, 9 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਅੱਜ ਫਗਵਾੜਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫਗਵਾੜਾ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਦਲਜੀਤ ਕੌਰ ਨਰੂੜ, ਲੱਖਪੁਰ ਬਲਾਕ ਸੰਮਤੀ ਜ਼ੋਨ ਦੇ ਉਮੀਦਵਾਰ ਹਰਜੀਤ ਰਾਮ ਗੁਲਾਬਗੜ੍ਹ ਅਤੇ ਮਲਕਪੁਰ ਬਲਾਕ ਸੰਮਤੀ ਜ਼ੋਨ ਤੋਂ ਉਮੀਦਵਾਰ ਸਿਮਰਨ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਬਲਾਕ ਸੰਮਤੀ ਫਗਵਾੜਾ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਮਾਰਕੀਟ ਕਮੇਟੀ ਫਗਵਾੜਾ ਦੇ ਸਾਬਕਾ ਚੇਅਰਮੈਨ ਨਰੇਸ਼ ਭਾਰਦਵਾਜ, ਸਾਬਕਾ ਉਪ ਚੇਅਰਮੈਨ ਜਗਜੀਵਨ ਲਾਲ ਖਲਵਾੜਾ ਤੇ ਸੰਜੀਵ ਬੁੱਗਾ ਵੀ ਪਹੁੰਚੇ | ਇਸ ਮੌਕੇ ਉਨ੍ਹਾਂ ਨੇ 14 ਦਸੰਬਰ ਨੂੰ ਕਾਂਗਰਸੀ ਉਮੀਦਵਾਰਾਂ ਦੇ ਚੋਣ ਨਿਸ਼ਾਨ ਪੰਜਾ ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਗੁਲਜਿੰਦਰ ਸਿੰਘ ਚੱਕ ਪ੍ਰੇਮਾ, ਗੱਭਰੂ ਖੁਰਮਪੁਰ, ਪਵਨ ਬੇਗਮਪੁਰ, ਕੁਲਦੀਪ ਸਿੰਘ ਲੱਖਪੁਰ, ਸੁਰਜੀਤ ਸਿੰਘ ਚੱਕ ਪ੍ਰੇਮਾ ਅਤੇ ਨਿਰਮਲ ਕੌਰ ਮਲਕਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੋਗਿੰਦਰ ਸਿੰਘ ਮਾਨ ਵਲੋਂ ਪਿੰਡ ਵਜੀਦੋਵਾਲ ਵਿਖੇ 'ਆਪ' ਉਮੀਦਵਾਰਾਂ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ ਅਗਲੀ ਖ਼ਬਰ ਅਣਪਛਾਤੇ ਲੁਟੇਰੇ ਔਰਤ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।