05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਮਾਪੇ ਅਧਿਆਪਕ ਮਿਲਣੀ

ਅਜੀਤ ਡੈਸਕ 25-12-2025
ਸੁਲਤਾਨਪੁਰ ਲੋਧੀ, 24 ਦਸੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਦੇ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ 'ਚ ਨਰਸਰੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪੇ ਸ਼ਾਮਿਲ ਹੋਏ | ਇਸ ਮੀਟਿੰਗ ਦਾ ਮੁੱਖ ਉਦੇਸ਼ ਰੂਟੀਨ 'ਚ ਲਈ ਜਾਂਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਦੇ ਨਾਲ ਸਾਂਝਾ ਕਰਨਾ ਸੀ | ਅਧਿਆਪਕਾਂ ਦੁਆਰਾ ਪ੍ਰੀਖਿਆ 'ਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਨਾਲ-ਨਾਲ ਆਉਣ ਵਾਲੀ ਸਾਲਾਨਾ ਪ੍ਰੀਖਿਆ ਤੋਂ ਵੀ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਿਆਰਥੀ ਆਉਣ ਵਾਲੀ ਸਾਲਾਨਾ ਪ੍ਰੀਖਿਆ ਲਈ ਹੋਰ ਵੀ ਮਿਹਨਤ ਕਰਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਇੰਜ: ਹਰਨਿਆਮਤ ਕੌਰ, ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ ਤੇ ਆਉਣ ਵਾਲੀ ਸਾਲਾਨਾ ਪ੍ਰੀਖਿਆ ਲਈ ਹੋਰ ਵੀ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅਫੇਕਟੋ ਹੋਮਿਓਪੈਥੀ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁਫ਼ਤ ਬਾਲ ਸਿਹਤ ਮੈਡੀਕਲ ਕੈਂਪ ਭਲਕੇ ਅਗਲੀ ਖ਼ਬਰ ਪਿੰਡ ਮਾਡਲ ਟਾਊਨ ਵਿਖੇ ਕਿ੍ਸਮਸ ਦਿਹਾੜੇ ਸੰਬੰਧੀ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।