06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਕਸਿਤ ਭਾਰਤ 'ਜੀ ਰਾਮ ਜੀ' ਯੋਜਨਾ ਦਾ ਵਿਰੋਧ ਕਰਕੇ ਵਿਰੋਧੀ ਧਿਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ-ਖੋਜੇਵਾਲ

ਅਜੀਤ ਡੈਸਕ 25-12-2025
ਕਪੂਰਥਲਾ, 24 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਇਕ ਬਿਆਨ ਵਿਚ ਕਿਹਾ ਕਿ ਵਿਰੋਧੀ ਧਿਰ ਸਚਾਈ ਜਾਣੇ ਤੋਂ ਬਿਨਾਂ ਵਿਕਸਿਤ ਭਾਰਤ 'ਜੀ ਰਾਮ ਜੀ' ਯੋਜਨਾ ਦਾ ਵਿਰੋਧ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਮਜ਼ਦੂਰਾਂ 100 ਦਿਨ ਦੀ ਬਜਾਏ 125 ਦਿਨ ਕੰਮ ਮਿਲੇਗਾ ਤੇ ਇਹ ਵਿਕਸਿਤ ਭਾਰਤ ਦੀ ਸਿਰਜਣਾ ਲਈ ਪਿੰਡਾਂ ਨੂੰ ਵਿਕਸਿਤ ਕਰਨ ਲਈ ਵਚਨਬੱਧਤਾ ਨੂੰ ਪੂਰਾ ਕਰਦੀ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਵਿਕਸਿਤ ਭਾਰਤ 2047 ਦੇ ਦਿ੍ਸ਼ਟੀਕੋਣ ਅਨੁਸਾਰ ਪਿੰਡ ਦੇ ਵਿਕਾਸ ਲਈ ਢਾਂਚਾ ਤਿਆਰ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਕੰਮ ਕਰਨ ਵਾਲੇ ਮਜ਼ਦੂਰ ਨੂੰ ਇਕ ਹਫ਼ਤੇ ਬਾਅਦ ਉਸ ਦੀ ਬਣਦੀ ਮਜ਼ਦੂਰੀ ਦਿੱਤੀ ਜਾਵੇਗੀ | ਜੇਕਰ ਕਿਸੇ ਕਾਰਨ ਉਹ ਕੰਮ ਛੱਡ ਦਿੰਦਾ ਹੈ ਤਾਂ ਉਸ ਦੀ ਬਕਾਇਆ ਰਕਮ ਦੀ ਅਦਾਇਗੀ 15 ਦਿਨਾਂ ਵਿਚ ਯਕੀਨੀ ਬਣਾਈ ਜਾਵੇਗੀ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਵਿਰੋਧੀ ਧਿਰ ਇਸ ਯੋਜਨਾ ਨੂੰ ਮੁੱਦਾ ਬਣਾਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ |
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਗੰਨਾ ਕਿਸਾਨਾਂ ਨੂੰ ਕੇਨ ਕਮਿਸ਼ਨਰ ਵਲੋਂ ਸਬਸਿਡੀ ਦੇਣ ਦਾ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।