06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ

ਅਜੀਤ ਡੈਸਕ 25-12-2025
• ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਵਿਦਿਆਰਥੀਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ-ਡਾ. ਸੇਖੋਂ
ਕਪੂਰਥਲਾ, 24 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਵੀਰ ਬਾਲ ਦਿਵਸ ਨੂੰ ਸਮਰਪਿਤ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਤੇ ਬਾਅਦ ਵਿਚ 7ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਦਿਖਾਏ | ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੀਰ ਬਾਲ ਦਿਵਸ ਸਬੰਧੀ ਕੁੱਝ ਸਵਾਲ ਪੁੱਛੇ ਗਏ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਬਾਖ਼ੂਬੀ ਨਾਲ ਜਵਾਬ ਦਿੱਤੀ | ਇਸ ਮੌਕੇ ਬੋਲਦਿਆਂ ਡਾ. ਅਰਵਿੰਦਰ ਸਿੰਘ ਸੇਖੋਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਛੋਟੀ ਉਮਰ ਦੇ ਦੋਵੇਂ ਸਾਹਿਬਜ਼ਾਦਿਆਂ ਨੇ ਸੱਚ ਤੇ ਧਰਮ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ ਤੇ ਉਨ੍ਹਾਂ ਦੀ ਸ਼ਹਾਦਤ ਤੋਂ ਵਿਦਿਆਰਥੀਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਸਿੱਖਿਆ ਦਿੰਦਾ ਹੈ ਕਿ ਸੱਚਾ ਸਾਹਸ ਸ਼ਕਤੀ ਵਿਚ ਨਹੀਂ ਸਗੋਂ ਸੱਚ ਤੇ ਅਡੋਲ ਰਹਿਣਾ ਹੁੰਦਾ ਹੈ | ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ, ਅਧਿਆਪਕਾ ਕਰੁਣਾ, ਆਰਟ ਅਧਿਆਪਕਾ ਸੁਕਰਮਾ ਤੇ ਸੰਗੀਤ ਅਧਿਆਪਕਾ ਰਵਿੰਦਰਜੀਤ ਕੌਰ ਤੇ ਭਾਵਨਾਲਤਾ ਨੇ ਵਿਸ਼ੇਸ਼ ਯੋਗਦਾਨ ਪਾਇਆ |
ਪਿਛਲੀ ਖ਼ਬਰ ਮਲਕਪੁਰ ਬਲਾਕ ਸੰਮਤੀ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ 'ਤੇ ਘੁੰਮਣ ਵਲੋਂ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਵਿਕਸਿਤ ਭਾਰਤ 'ਜੀ ਰਾਮ ਜੀ' ਯੋਜਨਾ ਦਾ ਵਿਰੋਧ ਕਰਕੇ ਵਿਰੋਧੀ ਧਿਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ-ਖੋਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।