06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 25-12-2025
ਫਗਵਾੜਾ, 24 ਦਸੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਰੇਸ਼ ਉਰਫ਼ ਬੀਰਾ ਪੁੱਤਰ ਯਸ਼ਪਾਲ ਮੱਟੂ ਵਾਸੀ ਸੁਭਾਸ਼ ਨਗਰ ਵਾਲਮੀਕੀ ਮੁਹੱਲਾ ਨੇੜਾ ਗੁਜਰਾਤੀਆਂ ਮੁਹੱਲਾ ਨੂੰ ਕਾਬੂ ਕਰਕੇ ਉਸ ਪਾਸੋਂ 60 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ ਤੇ ਅੱਜ ਵੀ ਗ੍ਰਾਹਕਾ ਦੀ ਉਡੀਕ ਕਰ ਰਿਹਾ ਹੈ | ਜਿਸ 'ਤੇ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਵਿਅਕਤੀ ਕਾਬੂ ਅਗਲੀ ਖ਼ਬਰ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਨੀਵੇਂ ਪਲਾਟ 'ਚ ਭਰਤੀ ਪਾਉਣ ਦੀ ਸੇਵਾ ਸ਼ੁਰੂ-ਗੁਰਦਿਆਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।