06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਲੋਕ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

ਅਜੀਤ ਡੈਸਕ 25-12-2025
ਤਲਵੰਡੀ ਚੌਧਰੀਆਂ, 24 ਦਸੰਬਰ (ਪਰਸਨ ਲਾਲ ਭੋਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਮੁੱਖ ਰੱਖਦਿਆਂ ਪਿੰਡ ਤਲਵੰਡੀ ਚੌਧਰੀਆਂ ਵਿਖੇ ਪੇਂਡੂ ਰੁਜ਼ਗਾਰ ਯੋਜਨਾ ਮਨਰੇਗਾ ਦੀ ਥਾਂ ਲੈਣ ਵਾਲੇ ਨਵੇਂ ਕਾਨੂੰਨ ਵੀ.ਬੀ.ਜੀ.ਰਾਮ.ਜੀ, ਲੇਬਰ ਕੋਡ (ਕਿਰਤ ਕਾਨੂੰਨ), ਬੀਜ ਬਿੱਲ 2025 ਤੇ ਬਿਜਲੀ ਬਿੱਲ 2025 ਤੁਰੰਤ ਵਾਪਸ ਕਰਵਾਉਣ ਸੰਬੰਧੀ ਇਕ ਭਰਵੀਂ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਕੱਤਰ ਰਸ਼ਪਾਲ ਸਿੰਘ ਤੇ ਐਸ.ਕੇ.ਐਮ. ਦੇ ਸੂਬਾ ਆਗੂ ਦੀ ਅਗਵਾਈ ਵਿਚ ਹੋਈ | ਐਸ.ਕੇ.ਐਮ. ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਸੀ ਕਿ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਕੇਂਦਰ ਸਰਕਾਰ ਵਲੋਂ ਬਣਾਈ ਜਾ ਰਿਹਾ ਲੋਕ ਮਾਰੂ ਕਾਨੂੰਨਾਂ ਨੂੰ ਰੋਕਿਆ ਜਾ ਸਕੇ | ਪਿੰਡ ਤਲਵੰਡੀ ਚੌਧਰੀਆਂ ਵਿਖੇ ਕੀਤੀ ਗਈ ਮੀਟਿੰਗ ਵੀ ਇਸੇ ਹੀ ਕੜੀ ਦਾ ਹਿੱਸਾ ਸੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਕੱਤਰ ਰਸ਼ਪਾਲ ਸਿੰਘ ਤੇ ਕਿਸਾਨ ਆਗੂ ਰਜਿੰਦਰ ਸਿੰਘ ਮਝੈਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਇਆ ਗਿਆ ਨਵਾਂ ਮਨਰੇਗਾ ਕਾਨੂੰਨ (ਵੀ.ਬੀ.ਜੀ. ਰਾਮ.ਜੀ) ਪੇਂਡੂ ਮਜ਼ਦੂਰਾਂ ਹੱਥੋਂ ਰੋਟੀ ਖੋ ਲਵੇਗਾ | ਨਵੇਂ ਬਣੇ ਕਾਨੂੰਨ ਅਨੁਸਾਰ 60-40 ਦੀ ਰੇਸ਼ੋ ਨਾਲ ਕੇਂਦਰ ਸਰਕਾਰ ਤੇ ਪੰਜਾਬ ਮਜ਼ਦੂਰਾਂ ਨੂੰ ਮਿਹਨਤਾਨਾ ਦੇਵੇਗੀ ਜੋ ਸੰਭਵ ਨਹੀਂ ਹੈ | ਆਗੂਆਂ ਨੇ ਮੰਗ ਕੀਤੀ ਹੈ ਕਿ ਉਪਰੋਕਤ ਲੋਕ ਮਾਰੂ ਸਾਰੇ ਕਾਨੂੰਨ ਰੱਦ ਕੀਤੇ ਜਾਣ | ਇਸ ਮੌਕੇ ਮਜ਼ਦੂਰਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਗੂਆਂ ਨੂੰ ਭਰੋਸਾ ਦਵਾਇਆ ਕਿ ਉਹ ਐਸ.ਕੇ.ਐਮ. ਦੇ ਹਰ ਸੱਦੇ 'ਤੇ ਭਰਵੀਂ ਸ਼ਮੂਲੀਅਤ ਕਰਨਗੇ | ਇਸ ਮੌਕੇ ਸੁੱਚਾ ਸਿੰਘ, ਅਵਤਾਰ ਸਿੰਘ, ਵਿਜੇ ਕੁਮਾਰ, ਬਲਕਾਰ ਸਿੰਘ, ਪ੍ਰੀਤਮ ਸਿੰਘ, ਬਲਦੇਵ ਸਿੰਘ, ਚਰਨਜੀਤ ਝੰਬੂ, ਭਜਨ ਸਿੰਘ, ਮਲਕੀਤ ਸਿੰਘ, ਨੱਥੂ ਰਾਮ, ਕਸ਼ਮੀਰ ਸਿੰਘ, ਸੁਖਦੇਵ ਸਿੰਘ, ਸੋਨੰੂ, ਵਿੱਦਿਆ, ਰਾਜ ਕੁਮਾਰ, ਕੁਲਦੀਪ ਮਾਣਕ, ਸਾਧੂ ਰਾਮ, ਸੁਨੀਲ, ਜੀਤਰਾਮ ਮੇਟ, ਗੁਰਨਾਮ ਕੌਰ, ਗਿਆਨ ਕੌਰ, ਜੋਗਿੰਦਰ ਕੌਰ, ਬਾਦਸ਼ਾਹ, ਸਰਬਜੀਤ ਕੌਰ, ਬਿੰਬੋ, ਰਾਣੋ, ਕੁਲਵੰਤ ਕੌਰ, ਬਲਵੀਰ ਕੌਰ, ਫਿੰਨੋ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਡੁਮੇਲੀ ਵਿਖੇ 45.76 ਲੱਖ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਖੇਡ ਗਰਾਊਾਡ ਦੇ ਨਵੀਨੀਕਰਨ ਦਾ ਕੰਮ ਅਗਲੀ ਖ਼ਬਰ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ • ਸਕੂਲਾਂ 'ਚ ਨਸ਼ਿਆਂ ਵਿਰੁੱਧ ਸੈਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।