06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਿੰਡ ਡੁਮੇਲੀ ਵਿਖੇ 45.76 ਲੱਖ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਖੇਡ ਗਰਾਊਾਡ ਦੇ ਨਵੀਨੀਕਰਨ ਦਾ ਕੰਮ

ਅਜੀਤ ਡੈਸਕ 25-12-2025
ਫਗਵਾੜਾ, 24 ਦਸੰਬਰ (ਹਰਜੋਤ ਸਿੰਘ ਚਾਨਾ)-ਪਿੰਡ ਡੁਮੇਲੀ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਜੀ ਮਾਨ ਨੇ 45.76 ਲੱਖ ਰੁਪਏ ਦੀ ਲਾਗਤ ਦੇ ਨਾਲ ਖੇਡ ਗਰਾਊਾਡ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਰਕਮ ਦੇ ਨਾਲ ਖੇਡ ਗਰਾਊਾਡ 'ਚ ਪੋਲ ਲਾਈਟਾਂ, ਫੁੱਟ ਲਾਈਟਾਂ, ਵਾਲੀਬਾਲ ਕੋਰਟ, ਫੋੜ ਟਰੈਕ, ਚੈਨ ਫੈਨਸਿੰਗ ਆਦਿ ਦਾ ਪ੍ਰਬੰਧ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਬਾਥਰੂਮ ਵੀ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਤੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਗਾਤਾਰ ਉਪਰਾਲੇ ਕਰ ਰਹੀ ਹੈ | ਸੂਬੇ 'ਚ ਵਿਕਾਸ ਤੇ ਨੌਜਵਾਨਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਸਰਕਾਰ ਦਾ ਸਪਸ਼ਟ ਵਿਜ਼ਨ ਹੈ | ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਨਵੀਨੀਕਰਨ ਸਿਰਫ਼ ਢਾਂਚਾਗਤ ਵਿਕਾਸ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਸਵੈ ਅਧੀਨ ਬਣਾਉਣ ਵੱਲ ਇੱਕ ਵੱਡਾ ਕਦਮ ਹੈ | ਇਸ ਮੌਕੇ ਬਚਿੰਤ ਸਿੰਘ ਸਰਪੰਚ ਡੁਮੇਲੀ, ਗੁਰਸ਼ਿੰਦਰ ਸਿੰਘ ਸਰਪੰਚ ਰਿਹਾਣਾ ਜੱਟਾਂ, ਦੇਸਰਾਜ ਝੱਮਟ, ਗੁਰਪ੍ਰੀਤ ਸਿੰਘ ਲਾਡੀ ਬਲਾਕ ਸੰਮਤੀ ਮੈਂਬਰ, ਬੂਟਾ ਸਿੰਘ ਰਿਹਾਣਾ ਜੱਟਾਂ, ਪਰਮਿੰਦਰ ਪਾਲ ਸਿੰਘ, ਰਵਿੰਦਰ ਸਿੰਘ ਪੰਚ, ਅਤਿੰਦਰਵੀਰ ਸਿੰਘ, ਸੁਖਬੀਰ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਬਹਾਦਰ ਸਿੰਘ, ਅੰਮਿ੍ਤਪਾਲ ਸਿੰਘ ਰਵੀ, ਮੇਜਰ ਸਿੰਘ ਐਸ.ਐਚ.ਓ. ਰਾਵਲਪਿੰਡੀ, ਬੀ.ਡੀ.ਪੀ.ਓ. ਲਖਵਿੰਦਰ ਕਲੇਰ, ਮਲਕੀਤ ਸਿੰਘ ਪੰਚਾਇਤ ਸਕੱਤਰ ਤੇ ਅਮਨਦੀਪ ਜੇ.ਈ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀ. ਐਸ. ਐਫ. ਦੇ ਕਮਾਂਡੈਂਟ ਲਹਿੰਬਰ ਸਿੰਘ ਮੰਡੇਰ ਦਾ ਦਿਹਾਂਤ • ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਲੋਕ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।