07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਖੇਡ ਪ੍ਰਮੋਟਰ ਹਰਨੇਕ ਸਿੰਘ ਨੇਕਾ ਮੈਰੀਪੁਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 25-12-2025
ਹੁਸੈਨਪੁਰ, 24 ਦਸੰਬਰ (ਤਰਲੋਚਨ ਸਿੰਘ ਸੋਢੀ)-ਪ੍ਰਸਿੱਧ ਖੇਡ ਪ੍ਰਮੋਟਰ ਹਰਨੇਕ ਸਿੰਘ ਨੇਕਾ ਮੈਰੀਪੁਰ ਯੂ. ਕੇ. ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ 86 ਸਾਲਾ ਹਰਬੰਸ ਸਿੰਘ ਮੈਰੀਪੁਰ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਕਰ ਦਿੱਤਾ ਗਿਆ ਹੈ | ਇਸ ਦੁੱਖ ਦੀ ਘੜੀ ਵਿਚ ਅੰਤਰਰਾਸ਼ਟਰੀ ਕਬੱਡੀ ਕੋਚ ਤਰਲੋਕ ਸਿੰਘ ਮੱਲ੍ਹੀ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸਰਪੰਚ ਜਗਦੀਪ ਸਿੰਘ ਵੰਝ, ਕੁਲਦੀਪ ਸਿੰਘ ਡਡਵਿੰਡੀ, ਬਲਕਾਰ ਸਿੰਘ ਹਰਨਾਮਪੁਰ, ਸਾਧੂ ਸਿੰਘ ਡਡਵਿੰਡੀ, ਬੱਬੂ ਡਡਵਿੰਡੀ, ਬਲਦੇਵ ਸਿੰਘ ਟੀਟਾ ਪਾਜੀਆਂ, ਰੌਸ਼ਨ ਮੈਰੀਪੁਰ, ਰੌਸ਼ਨ ਡਡਵਿੰਡੀ, ਸੁਰਜੀਤ ਸਿੰਘ ਸਰਪੰਚ ਬਰਿੰਦਪੁਰ, ਦੀਪੂ ਸਰਪੰਚ ਦੰਦੂਪੁਰ, ਸੋਨੰੂ ਖ਼ਾਲਸਾ, ਸਤਿਸੰਗ ਸੇਵਾ ਕਮੇਟੀ ਬੱਸ ਅੱਡਾ ਭਾਣੋਲੰਗਾ ਕਪੂਰਥਲਾ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਇਲਾਕੇ ਭਰ ਦੇ ਸੱਜਣਾਂ ਮਿੱਤਰਾਂ, ਸਮੂਹ ਪਿੰਡ ਵਾਸੀਆਂ ਅਤੇ ਸਕੇ ਸੰਬੰਧੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਸ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ | ਹਰਬੰਸ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 31 ਦਸੰਬਰ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਮੈਰੀਪੁਰ ਸੁਲਤਾਨਪੁਰ ਲੋਧੀ ਵਿਖੇ ਦੁਪਹਿਰ 12 ਵਜੇ ਤੋਂ 1. 30 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਦੇ ਸਕੂਲੀ ਵਿਦਿਆਰਥੀਆਂ ਨੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਮੌਕੇ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।