07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੰਜਾਬ ਸਰਕਾਰ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਤੁਰੰਤ ਜਾਰੀ ਕਰੇ-ਭੌਰ

ਅਜੀਤ ਡੈਸਕ 25-12-2025
ਡਡਵਿੰਡੀ, 24 ਦਸੰਬਰ (ਦਿਲਬਾਗ ਸਿੰਘ ਝੰਡ)-ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਦੀ ਚੋਣ ਲੜ ਚੁੱਕੇ ਸੰਤੋਖ ਸਿੰਘ ਭੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਮੌਕੇ ਸ਼ਗਨ ਦੇ ਤੌਰ 'ਤੇ ਅਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਕਪੂਰਥਲਾ ਅੰਦਰ ਇਹ ਰਾਸ਼ੀ ਪ੍ਰਾਪਤ ਕਰਨ ਲਈ ਲੋਕ ਦਰ-ਦਰ ਧੱਕੇ ਖਾਣ ਲਈ ਮਜ਼ਬੂਰ ਹਨ | ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਪਿਛਲੇ ਕਰੀਬ ਇੱਕ ਸਾਲ ਤੋਂ ਸੰਬੰਧਿਤ ਵਿਭਾਗ ਦੇ ਚੇਅਰਪਰਸਨ ਵਲੋਂ ਪਾਸ ਕੀਤੀਆਂ ਹੋਈਆਂ ਫਾਈਲਾਂ ਦੇ ਲਾਭਪਾਤਰੀਆਂ ਨੂੰ ਵੀ ਅਜੇ ਤੱਕ ਸ਼ਗਨ ਸਕੀਮ ਦੀ ਰਾਸ਼ੀ ਪ੍ਰਾਪਤ ਨਹੀਂ ਹੋਈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਸ਼ੀਰਵਾਦ ਸਕੀਮ ਤਹਿਤ ਗ਼ਰੀਬ ਪਰਿਵਾਰਾਂ ਨੂੰ ਮਿਲਣ ਵਾਲੀ ਸ਼ਗਨ ਦੀ ਰਾਸ਼ੀ ਲਈ ਤੁਰੰਤ ਫ਼ੰਡ ਜਾਰੀ ਕਰੇ |
ਪਿਛਲੀ ਖ਼ਬਰ 'ਆਪ' ਦੇ ਉਮੀਦਵਾਰ ਲਾਭ ਧੰਜੂ ਨੇ ਜਿੱਤ ਉਪਰੰਤ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਦੇ ਸਕੂਲੀ ਵਿਦਿਆਰਥੀਆਂ ਨੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।