07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਲਾਇਆ ਦੁੱਧ ਦਾ ਲੰਗਰ

ਅਜੀਤ ਡੈਸਕ 25-12-2025
ਬੇਗੋਵਾਲ, 24 ਦਸੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਪ੍ਰਧਾਨ ਹਰਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਬੇਗੋਵਾਲ ਦੇ ਐਸ.ਐਸ. ਪੈਲੇਸ ਦੇ ਬਾਹਰ ਦੁੱਧ ਦਾ ਲੰਗਰ ਲਾਇਆ ਗਿਆ | ਇਸ ਮੌਕੇ ਲਾਇਨ ਆਗੂ ਰਛਪਾਲ ਸਿੰਘ ਬੱਚਾਜੀਵੀ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਵਲੋਂ ਹਰ ਸਾਲ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਦੁੱਧ ਦਾ ਲੰਗਰ ਲਗਾਇਆ ਜਾਂਦਾ ਹੈ, ਜਿਸ ਵਿਚ ਕਲੱਬ ਦੇ ਸਮੂਹ ਮੈਂਬਰਾਂ ਦਾ ਵੱਧ ਚੜ੍ਹ ਕੇ ਸਹਿਯੋਗ ਹੁੰਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਨੂੰ ਸ਼ਹੀਦ ਕਰ ਦਿੱਤਾ ਗਿਆ, ਜਿਸ ਲਈ ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸੰਗਤਾਂ ਵਲੋਂ ਇਹ ਦਿਹਾੜੇ ਸੋਗ ਮਈ ਮਨਾਏ ਜਾਂਦੇ ਹਨ | ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਹ ਸ਼ਹਾਦਤ ਦੇ ਦਿਹਾੜੇ ਸ਼ਾਂਤਮਈ ਤਰੀਕੇ ਨਾਲ ਮਨਾਏ ਜਾਣ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਜੈਦ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਮਾਨਵਤਾ ਦੀ ਸੇਵਾ ਕਰਨਾ ਹੈ, ਜਿਸ ਮਕਸਦ ਨੂੰ ਲੈ ਕੇ ਉਹ ਸਮੇਂ ਸਮੇਂ ਦੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਹਨ | ਇਸ ਮੌਕੇ ਸੁਖਦੇਵ ਰਾਜ ਜੰਗੀ, ਕੌਂਸਲਰ ਕਮਲਜੀਤ ਸਿੰਘ, ਸੁਰਿੰਦਰ ਕੁਮਾਰ ਸੇਠੀ, ਮਨਜੀਤਪਾਲ ਸਿੰਘ, ਕੁਲਦੀਪ ਕੁਮਾਰ ਬੱਬੂ ਆਦਿ ਹਾਜ਼ਰ |
ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ 28 ਨੂੰ ਅਗਲੀ ਖ਼ਬਰ 'ਆਪ' ਦੇ ਉਮੀਦਵਾਰ ਲਾਭ ਧੰਜੂ ਨੇ ਜਿੱਤ ਉਪਰੰਤ ਵੋਟਰਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।