07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਬਾਣੀ ਕੰਠ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਕੋਮਲਪ੍ਰੀਤ ਕੌਰ ਜ਼ਿਲ੍ਹੇ 'ਚੋਂ ਅੱਵਲ

ਅਜੀਤ ਡੈਸਕ 25-12-2025
ਕਪੂਰਥਲਾ, 24 ਦਸੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਹਿ ਸਿੰਘ ਅਕੈਡਮੀ ਰਜਾਪੁਰ ਵਲੋਂ ਕਰਵਾਈਆਂ ਗਈਆਂ ਖ਼ਾਲਸਾਈ ਖੇਡਾਂ ਵਿਚ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਕੋਮਲਪ੍ਰੀਤ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਅਧਿਆਪਕ ਸੁਰਜੀਤ ਸਿੰਘ ਦੀ ਸ਼ਲਾਘਾ ਕੀਤੀ | ਉਨ੍ਹਾਂ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ |
ਪਿਛਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।