07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 25-12-2025
ਹੁਸੈਨਪੁਰ, 24 ਦਸੰਬਰ (ਤਰਲੋਚਨ ਸਿੰਘ ਸੋਢੀ)-ਬੀ.ਐਸ.ਟੀ. ਸਕੂਲ ਬਿਹਾਰੀਪੁਰ ਕਪੂਰਥਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਬੱਚਿਆਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਬੱਚਿਆਂ ਵਲੋਂ ਜਿੱਥੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ, ਉੱਥੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਪ੍ਰਧਾਨ ਕੁਲਵੰਤ ਸਿੰਘ, ਵਾਈਸ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ ਡਾਇਰੈਕਟਰ ਬੀਰਇੰਦਰ ਸਿੰਘ ਪੰਨੂ ਨੇ ਇਕੱਤਰ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸ ਤਰ੍ਹਾਂ ਸਾਹਿਬਜ਼ਾਦਿਆਂ ਨੇ ਜਾਲਮਾਂ ਦੇ ਅੱਗੇ ਗੋਡੇ ਟੇਕਣ ਦੀ ਬਜਾਏ ਮੌਤ ਨੂੰ ਗਲੇ ਲਗਾਇਆ ਤੇ ਸਿੱਖੀ ਸਿਦਕ ਨੂੰ ਕਾਇਮ ਰੱਖਿਆ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਇਸ ਸ਼ਹਾਦਤ ਤੋਂ ਸਾਨੂੰ ਸਭ ਨੂੰ ਜੀਵਨ 'ਚ ਪ੍ਰੇਰਨਾ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਦਾ ਮੁੱਲ ਅੱਜ ਦਾ ਸਿੱਖ ਪੰਥ ਕਦੇ ਵੀ ਚੁਕਾ ਨਹੀਂ ਸਕਦਾ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵਲੋਂ ਕੁਰਬਾਨੀਆਂ ਦੇ ਕੇ ਕਾਇਮ ਰੱਖੀ ਸਿੱਖੀ ਨੂੰ ਸੁਰਜੀਤ ਰੱਖਣਾ ਹੀ ਵੱਡੀ ਸ਼ਰਧਾਂਜਲੀ ਹੈ |
ਪਿਛਲੀ ਖ਼ਬਰ ਚੋਣਾਂ 'ਚ ਹੋਈ ਜਿੱਤ ਨੇ ਸਪਸ਼ਟ ਕੀਤਾ ਹੈ ਕਿ ਅਕਾਲੀ ਦਲ ਦਾ ਭਵਿੱਖ ਉੱਜਵਲ ਹੈ-ਜਥੇਦਾਰ ਦਲਵਿੰਦਰ ਸਿੰਘ ਸਿੱਧੂ • ਚੋਣਾਂ... ਅਗਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਕੋਮਲਪ੍ਰੀਤ ਕੌਰ ਜ਼ਿਲ੍ਹੇ 'ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।