07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਚੋਣਾਂ 'ਚ ਹੋਈ ਜਿੱਤ ਨੇ ਸਪਸ਼ਟ ਕੀਤਾ ਹੈ ਕਿ ਅਕਾਲੀ ਦਲ ਦਾ ਭਵਿੱਖ ਉੱਜਵਲ ਹੈ-ਜਥੇਦਾਰ ਦਲਵਿੰਦਰ ਸਿੰਘ ਸਿੱਧੂ • ਚੋਣਾਂ 'ਚ ਹੋਈ ਜਿੱਤ ਦਾ ਸਿਹਰਾ ਅਕਾਲੀ ਆਗੂ ਤੇ ਵਰਕਰਾਂ ਸਿਰ ਬੰਨਿ੍ਹਆ

ਅਜੀਤ ਡੈਸਕ 25-12-2025
ਕਪੂਰਥਲਾ, 24 ਦਸੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਜ਼ਿਲ੍ਹੇ 'ਚ 8 ਬਲਾਕ ਸੰਮਤੀ ਤੇ 1 ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਜਿੱਤ ਕੇ ਸ਼ਾਨਦਾਰ ਵਾਪਸੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਲਾਕ ਸੰਮਤੀ ਕਪੂਰਥਲਾ 'ਚ 4 ਤੇ ਬਲਾਕ ਸੰਮਤੀ ਫਗਵਾੜਾ ਵਿਚ 4 ਤੇ ਇਕ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ 'ਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਦਾ ਭਵਿੱਖ ਉੱਜਵਲ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸੱਤਾਧਾਰੀ ਪਾਰਟੀ ਨੇ ਧੱਕੇਸ਼ਾਹੀ ਕੀਤੀ ਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਵੀ ਚੋਣਾਂ ਵਿਚ ਜਿੱਤ ਹਾਸਿਲ ਕਰਨ ਲਈ ਕਈ ਹੱਥਕੰਡੇ ਅਪਣਾਏ ਪ੍ਰੰਤੂ ਸ਼ੋ੍ਰਮਣੀ ਅਕਾਲੀ ਦਲ ਨੇ ਇਸ ਸਭ ਕੁੱਝ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਉਮੀਦਵਾਰਾਂ ਦੇ ਹੱਕ 'ਚ ਡੱਟ ਕੇ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਇਨ੍ਹਾਂ ਚੋਣਾਂ ਵਿਚ ਜਿੱਤ ਦਾ ਸਿਹਰਾ ਅਕਾਲੀ ਦਲ ਮਿਹਨਤੀ ਆਗੂਆਂ ਤੇ ਵਰਕਰਾਂ ਸਿਰ ਬੱਝਦਾ ਹੈ | ਜਥੇਦਾਰ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਆਗੂਆਂ ਦੇ ਵਰਕਰਾਂ ਦੇ ਹੌਸਲੇ ਬੁਲੰਦ ਹਨ ਤੇ 2026 ਵਿਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਪ੍ਰਦਰਸ਼ਨ ਕਰੇਗਾ |
ਪਿਛਲੀ ਖ਼ਬਰ ਫਲੈਕਸ ਬੋਰਡ ਪਾੜਣ ਦੇ ਮਾਮਲੇ ਨੂੰ ਲੈ ਕੇ ਮਸੀਹੀ ਭਾਈਚਾਰੇ 'ਚ ਰੋਸ ਅਗਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।