19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਰਾਣਾ ਗੁਰਜੀਤ ਸਿੰਘ ਵਲੋਂ ਯੂਨੀਵਰਸਿਟੀ ਲਈ 11 ਲੱਖ ਦੇਣ ਦਾ ਐਲਾਨ

ਅਜੀਤ ਡੈਸਕ 27-12-2025
ਕਪੂਰਥਲਾ, 26 ਦਸੰਬਰ (ਸਡਾਨਾ)-ਪਿੰਡ ਨਿਜ਼ਾਮਪੁਰ ਵਿਖੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪਨਿਊਰ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਕਾਂਗਰਸ ਦੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਇਸ ਨੂੰ ਇਕ ਚੰਗਾ ਕਾਰਜ ਦੱਸਦਿਆਂ ਯੂਨੀਵਰਸਿਟੀ ਦੇ ਨਿਰਮਾਣ ਕਾਰਜ ਲਈ ਸਮੂਹ ਕੰਬੋਜ ਭਾਈਚਾਰੇ ਅਤੇ ਕੰਬੋਜ ਫਾਊਾਡੇਸ਼ਨ ਦੀ ਸ਼ਲਾਘਾ ਕੀਤੀ ਤੇ ਇਸ ਵਿਸ਼ਵ ਪੱਧਰੀ ਯੂਨੀਵਰਸਿਟੀ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਭੇਟ ਕਰਦੇ ਹੋਏ ਆਪਣੇ ਨਿੱਜੀ ਫੰਡਾਂ 'ਚੋਂ 11 ਲੱਖ ਰੁਪਏ ਦੀ ਰਾਸ਼ੀ ਯੂਨੀਵਰਸਿਟੀ ਦੇ ਨਿਰਮਾਣ ਕਾਰਜ ਲਈ ਦੇਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਸਮਾਜ ਵਿਚ ਸਿੱਖਿਆ ਦਾ ਪਸਾਰ ਕਰਨਾ ਸਭ ਤੋਂ ਉੱਤਮ ਕਾਰਜ ਹੈ, ਇਸ ਲਈ ਉਹ ਪ੍ਰਬੰਧਕਾਂ ਦੇ ਇਸ ਉਦਮ ਦੀ ਸ਼ਲਾਘਾ ਕਰਦੇ ਹਨ ਤੇ ਮੌਜੂਦਾ ਸਮੇਂ ਦੌਰਾਨ ਸਕਿੱਲ ਯੂਨੀਵਰਸਿਟੀਆਂ ਦੀ ਬਹੁਤ ਜ਼ਰੂਰਤ ਹੈ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਸ਼ੁਰੂ ਕੀਤੀ ਜਾ ਰਹੀ ਸਕਿੱਲ ਯੂਨੀਵਰਸਿਟੀ ਦੁਆਬਾ ਖੇਤਰ ਦੇ ਨਾਲ ਨਾਲ ਪੁਰੇ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਅਹਿਮ ਰੋਲ ਨਿਭਾਏਗੀ ਤੇ ਨੌਜਵਾਨ ਇੱਥੋਂ ਸਿੱਖਿਆ ਪ੍ਰਾਪਤ ਕਰਕੇ ਸਵੈ ਰੁਜ਼ਗਾਰ ਕਰ ਸਕਣਗੇ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਪਿੰਡ ਭੈਣੀ ਦਰੇੜਾ ਵਿਖੇ 3 ਰੋਜ਼ਾ ਦੁੱਧ ਦੇ ਲੰਗਰ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।