17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ

ਅਜੀਤ ਡੈਸਕ 27-12-2025
ਕਪੂਰਥਲਾ, 26 ਦਸੰਬਰ (ਵਿ.ਪ੍ਰ.)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ 'ਚ ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੀਰ ਬਾਲ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਉਪਰੰਤ ਵਿਦਿਆਰਥੀਆਂ ਨੇ ਕਵੀਸ਼ਰੀ, ਧਾਰਮਿਕ ਗੀਤਾਂ ਤੇ ਕਵਿਤਾਵਾਂ ਰਾਹੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਜੀਵਨੀ ਤੇ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਸਕੂਲ ਦੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਤੇ ਪਿ੍ੰਸੀਪਲ ਪਰਮਿੰਦਰ ਕੌਰ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੌਜਵਾਨ ਪੀੜੀ ਦੀ ਪੇ੍ਰਰਨਾ ਸਰੋਤ ਹੈ | ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਚ ਇਸ ਤਰ੍ਹਾਂ ਦੇ ਇਤਿਹਾਸਕ ਦਿਨ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਆਪਣੇ ਸੁਨਹਿਰੀ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰ ਸਕੇ | ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਿਖਾਏ ਗਏ ਸੱਚ ਦੇ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ | ਉਨ੍ਹਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ |
ਪਿਛਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਲੜਕਿਆਂ ਦੀ ਟੀਮ ਰੱਸਾਕਸ਼ੀ ਮੁਕਾਬਲੇ 'ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।