17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਲਿਟਲ ਏਾਜਲਸ ਕੋ ਐਡ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ

ਅਜੀਤ ਡੈਸਕ 27-12-2025
ਕਪੂਰਥਲਾ, 26 ਦਸੰਬਰ (ਵਿ.ਪ੍ਰ.)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ ਤੇ ਕੁਝ ਵਿਅਕਤੀਆਂ ਨੇ ਕਵਿਤਾ ਤੇ ਕਵੀਸ਼ਰੀ ਪੇਸ਼ ਕਰਕੇ ਸਾਹਿਬਜ਼ਾਦਿਆਂ ਦੀ ਜੀਵਨ ਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਬਾਖ਼ੂਬੀ ਨਾਲ ਵਰਣਨ ਕੀਤਾ | ਨੌਵੀਂ ਜਮਾਤ ਦੀ ਵਿਦਿਆਰਥਣਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਔਰੰਗਜ਼ੇਬ ਨੂੰ ਭੇਜਿਆ ਜ਼ਫ਼ਰਨਾਮਾ ਕਵੀਸ਼ਰੀ ਦੇ ਰੂਪ ਵਿਚ ਪੇਸ਼ ਕੀਤਾ, ਜਿਸ ਨੂੰ ਸੁਣ ਕੇ ਸਭ ਭਾਵੁਕ ਹੋ ਗਏ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਧਾਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਏ ਭਾਸ਼ਨ ਮੁਕਾਬਲੇ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।