17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਆਂਢੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ 2 ਭਰਾਵਾਂ ਨੂੰ ਜ਼ਖ਼ਮੀ

ਅਜੀਤ ਡੈਸਕ 27-12-2025
ਕਪੂਰਥਲਾ, 26 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਹਮੀਰਾ ਵਿਖੇ ਗੁਆਂਢੀਆਂ ਵਲੋਂ ਕੁੱਟਮਾਰ ਕਰਕੇ 2 ਭਰਾਵਾਂ ਨੂੰ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਹਰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਹਮੀਰਾ ਨੇ ਦੱਸਿਆ ਕਿ ਉਹ ਆਪਣੇ ਘਰ 'ਚ ਘਰੇਲੂ ਸਾਮਾਨ ਰੱਖ ਰਹੇ ਸਨ, ਇਸ ਦੌਰਾਨ ਉਨ੍ਹਾਂ ਦੇ ਗੁਆਂਢੀਆਂ ਨੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਅਸੀਂ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਾਡੇ 'ਤੇ ਹਮਲਾ ਕਰ ਦਿੱਤਾ, ਇਸ ਦੌਰਾਨ ਮੈਂ ਅਤੇ ਮੇਰਾ ਭਰਾ ਮਨਦੀਪ ਸਿੰਘ ਵੀ ਜਖ਼ਮੀ ਹੋ ਗਿਆ | ਪਰਿਵਾਰਕ ਮੈਂਬਰਾਂ ਨੇ ਜਖ਼ਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਿਜੇ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਥਾਣਾ ਸੁਭਾਨਪੁਰ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਮੂਹ ਸ਼ਹੀਦਾਂ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਰਾਮਗੜ੍ਹ ਤੋਂ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।