17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਫਾਲਕਨ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ 'ਚ ਵੀਰ ਬਾਲ ਦਿਵਸ ਮਨਾਇਆ

ਅਜੀਤ ਡੈਸਕ 27-12-2025
ਸੁਲਤਾਨਪੁਰ ਲੋਧੀ, 26 ਦਸੰਬਰ (ਥਿੰਦ)-ਫਾਲਕਨ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ 'ਚ ਧਰਮ ਦੀ ਖ਼ਾਤਰ ਸ਼ਹੀਦੀਆਂ ਦੇ ਕੇ ਅਦੁੱਤੀ ਮਿਸਾਲ ਪੈਦਾ ਕਰਨ ਵਾਲੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਜਮਾਤ ਪੰਜਵੀਂ ਤੋਂ ਦਸਵੀਂ ਦੇ ਬੱਚਿਆਂ ਨੇ ਸ਼ਬਦ ਗਾਇਣ, ਕਵਿਤਾ, ਪਾਠ ਤੇ ਭਾਸ਼ਣ ਆਦਿ ਗਤੀਵਿਧੀਆਂ ਵਿਚ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਰਵਿੰਦਰਜੀਤ ਕੌਰ ਨੇ ਕਿਹਾ ਕਿ ਇਹੋ ਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਬਹਾਦਰੀ ਤੇ ਨਿਮਰਤਾ ਦੇ ਗੁਣ ਸਿਖਾਉਂਦੀਆਂ ਹਨ | ਬੱਚਿਆਂ ਨੂੰ ਧਰਮ ਨਾਲ ਜੋੜਨ ਤੇ ਉਨ੍ਹਾਂ ਵਿਚ ਚੰਗੀਆਂ ਕਦਰਾਂ ਕੀਮਤਾਂ ਵਿਕਸਤ ਹੁੰਦੀਆਂ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਨੈਤਿਕਤਾ, ਧਰਮ , ਬਹਾਦਰੀ, ਨਿਮਰਤਾ ਤੇ ਸੱਚ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੀ ਬਹਾਦਰੀ ਤੇ ਲਾਸਾਨੀ ਸ਼ਹਾਦਤ ਬਾਰੇ ਦੱਸਦਿਆਂ ਹੋਇਆਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਵਿੰਦਰਜੀਤ ਕੌਰ, ਕੋਆਰਡੀਨੇਟਰ ਰਜਨੀ ਧੀਰ, ਐਕਟੀਵਿਟੀ ਇੰਚਾਰਜ ਸ਼ਰਨਜੀਤ ਕੌਰ, ਐਨ.ਸੀ.ਸੀ. ਇੰਚਾਰਜ ਗੁਰਬਚਨ ਸਿੰਘ, ਸਪੋਰਟਸ ਇੰਚਾਰਜ ਜਤਿੰਦਰ ਸਿੰਘ, ਸੁਨੀਲ ਕੁਮਾਰ, ਨੀਤਾ, ਤਾਨੀਆ ਕੁਲਵਿੰਦਰ ਕੌਰ, ਸਿਮਰਨਜੀਤ, ਰਾਜਵਿੰਦਰ ਕੌਰ, ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸੰਤ ਬਾਬਾ ਨਗੀਨਾ ਸਿੰਘ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਐਸ.ਐਚ.ਓ. ਭੁਲੱਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।