15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਨਾਲ ਬੇਰੁਜ਼ਗਾਰੀ ਵਧੇਗੀ-ਮਨਦੀਪ ਮਿੰਟੂ

ਅਜੀਤ ਡੈਸਕ 27-12-2025
ਸੁਲਤਾਨਪੁਰ ਲੋਧੀ, 26 ਦਸੰਬਰ (ਥਿੰਦ)-ਕੇਂਦਰ ਸਰਕਾਰ ਵਲੋਂ ਨਾਂਅ ਬਦਲ ਕੇ ਲਿਆਂਦੀ ਜਾ ਰਹੀ ਨਵੀਂ ਮਨਰੇਗਾ ਸਕੀਮ ਨਾਲ ਲੱਖਾਂ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ | ਇਹ ਕੇਂਦਰ ਸਰਕਾਰ ਜਾਣ ਬੁੱਝ ਕੇ ਸੂਬਿਆਂ ਉੱਪਰ ਵਿੱਤੀ ਭਾਰ ਪਾਉਣ ਦੇ ਮਨੋਰਥ ਨਾਲ ਕਰ ਰਹੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਦੀਪ ਸਿੰਘ ਮਿੰਟੂ ਨੇ ਕਿਹਾ ਕਿ 20 ਸਾਲਾਂ ਤੋਂ ਲਗਾਤਾਰ ਚੱਲ ਰਹੀ ਮਨਰੇਗਾ ਸਕੀਮ ਨਾਲ ਕਰੋੜਾਂ ਮਜ਼ਦੂਰਾਂ ਨੂੰ ਰੋਜ਼ਗਾਰ ਮਿਲਿਆ ਸੀ ਅਤੇ ਪਿੰਡਾਂ ਵਿਚ ਸਫ਼ਾਈ ਵੀ ਵੱਡੇ ਪੱਧਰ ਤੇ ਹੋ ਰਹੀ ਸੀ, ਪਰ ਮੋਦੀ ਸਰਕਾਰ ਨੇ 2014 ਤੋਂ 'ਚ ਸੱਤਾ ਸੰਭਾਲਦਿਆਂ ਇਸ ਦਾ ਬਜਟ ਘਟਾਉਣਾ ਸ਼ੁਰੂ ਕਰ ਦਿੱਤਾ ਸੀ | ਕੇਂਦਰ ਸਰਕਾਰ ਇਸ ਸਕੀਮ ਤਹਿਤ ਆਪਣਾ 90 ਫ਼ੀਸਦੀ ਹਿੱਸਾ ਪਾਉਂਦੀ ਸੀ ਤੇ ਜਦਕਿ ਸੂਬਾ ਸਰਕਾਰ ਦਾ 10 ਫ਼ੀਸਦੀ ਹਿੱਸਾ ਹੁੰਦਾ ਸੀ, ਪਰ ਹੁਣ ਕੇਂਦਰ ਸਰਕਾਰ ਨੇ ਆਪਣਾ 40 ਫ਼ੀਸਦੀ ਤੇ 60 ਫ਼ੀਸਦੀ ਸੂਬਿਆਂ ਦਾ ਹਿੱਸਾ ਤੈਅ ਕਰ ਦਿੱਤਾ ਹੈ | ਜੋ ਕਿ ਸੂਬਿਆਂ ਦੇ ਵੱਸ ਦੀ ਗੱਲ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਣਬੁੱਝ ਕੇ ਸੂਬਿਆਂ ਨੂੰ ਆਰਥਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਘਾਤਕ ਨਿਕਲਣਗੇ | ਉਨ੍ਹਾਂ ਨੇ ਕਿਹਾ ਕਿ ਮਨਰੇਗਾ ਸਕੀਮ ਨਾਲ ਪਿੰਡਾਂ ਵਿਚ ਲੋਕਾਂ ਨੂੰ ਵੱਡੀ ਪੱਧਰ ਤੇ ਰੁਜ਼ਗਾਰ ਮਿਲਿਆ ਸੀ,ਪਰ ਸਰਕਾਰ ਦੀ ਨਵੀਂ ਸਕੀਮ ਨਾਲ ਬੇਰੁਜ਼ਗਾਰੀ ਵਿਚ ਵੱਡਾ ਵਾਧਾ ਹੋਵੇਗਾ |
ਪਿਛਲੀ ਖ਼ਬਰ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਨੇ ਢਿਲਵਾਂ ਵਿਖੇ ਕਰਮਚਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਕ੍ਰਿਸਮਸ ਦਾ ਤਿਉਹਾਰ ਵੱਖ-ਵੱਖ ਥਾਵਾਂ 'ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।