03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵੀਰ ਬਾਲ ਦਿਵਸ ਮੌਕੇ ਵਿਸ਼ੇਸ਼ ਸਭਾ

ਅਜੀਤ ਡੈਸਕ 28-12-2025
ਫਗਵਾੜਾ, 27 ਦਸੰਬਰ (ਚਾਨਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵੀਰ ਬਾਲ ਦਿਵਸ ਮੌਕੇ 'ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਚਾਰ ਸਾਹਿਬਜ਼ਾਦਿਆਂ ਦੇ ਅਦਭੁੱਤ ਲਾਸਾਨੀ ਬਲੀਦਾਨ, ਵੀਰਤਾ ਤੇ ਨੈਤਿਕ ਮੁੱਲਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਕਿੰਡਰਗਾਰਡਨ ਦੇ ਵਿਦਿਆਰਥੀਆਂ ਨੇ ਪਹਿਲੀ ਵਾਰ ਇਸ ਇਤਿਹਾਸਿਕ ਮੌਕੇ 'ਤੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾ ਪਾਠ ਤੇ ਧਾਰਮਿਕ ਗੀਤਾ ਨਾਲ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੂੰ ਚਮਕੌਰ ਦਾ ਯੁੱਧ, ਠੰਡਾ ਬੁਰਜ ਤੇ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਸਕੂਲ ਪਿ੍ੰ. ਜ਼ੋਰਾਵਰ ਸਿੰਘ ਨੇ ਵੀਰ ਬਾਲ ਦਿਵਸ ਦੇ ਮਾਧਿਅਮ ਨਾਲ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਸਾਹਸ, ਤਿਆਰ ਤੇ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਸੰਤ ਗੋਬਿੰਦਦਾਸ ਦਾ 132ਵਾਂ ਆਗਮਨ ਦਿਵਸ ਮਨਾਇਆ • 2026 ਦਾ ਕਲੰਡਰ ਵੀ ਜਾਰੀ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।