05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਰਾਮਗੜ੍ਹੀਆ ਕਾਲਜ ਵਿਖੇ 'ਨਸ਼ਿਆਂ ਦੀ ਰੋਕਥਾਮ' ਵਿਸ਼ੇ 'ਤੇ ਸੈਮੀਨਾਰ

ਅਜੀਤ ਡੈਸਕ 28-12-2025
ਫਗਵਾੜਾ, 27 ਦਸੰਬਰ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਪੰਜਾਬ 'ਚ ਨਸ਼ਿਆਂ ਦੀ ਰੋਕਥਾਮ ਬਾਰੇ ਕਾਲਜ ਦੇ ਐਨ.ਸੀ.ਸੀ. ਯੂਨਿਟ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ, ਕਪੂਰਥਲਾ ਵਲੋਂ ਐਡਵੋਕੇਟ ਰਜਨੀ ਬਾਲਾ ਤੇ ਸੁਰਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ | ਉਨ੍ਹਾਂ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਉੱਥੇ ਐਡਵੋਕੇਟ ਰਜਨੀ ਬਾਲਾ ਨੇ ਨੌਜਵਾਨਾਂ 'ਚ ਨਸ਼ਿਆਂ ਦੇ ਵਧਦੇ ਪ੍ਰਕੋਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਹੀ ਅੱਗੇ ਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਦੀ ਸਮੱਸਿਆ ਬੜਾ ਹੀ ਗੰਭੀਰ ਰੂਪ ਲੈ ਚੁੱਕੀ ਹੈ ਜਿਸ ਨੂੰ ਕਾਬੂ ਕਰਨਾ ਸਮੇਂ ਦੀ ਮੰਗ ਹੈ | ਉਨ੍ਹਾਂ ਦੱਸਿਆ ਕਿ ਨਸ਼ੇ ਸਮਾਜ ਨੂੰ ਲੱਗੇ ਇੱਕ ਕੋਹੜ ਵਾਂਗ ਹਨ, ਜਿਸ ਨਾਲ ਪੰਜਾਬ ਦੀ ਨੌਜਵਾਨੀ ਗ੍ਰਸਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿੱਦਿਅਕ ਸੰਸਥਾਵਾਂ, ਵਿਦਿਆਰਥੀ ਤੇ ਅਧਿਆਪਕ ਇਸ ਸਮੱਸਿਆ ਦੀ ਰੋਕਥਾਮ ਲਈ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਅਗਰ ਕੋਈ ਦੂਜਾ ਬੇਗਾਨਾ ਵਿਅਕਤੀ ਨਸ਼ਾ ਕਰਦਾ ਹੋਵੇ ਪਰ ਉਸ ਦੀ ਇਸ ਅਲਾਮਤ ਦਾ ਖ਼ਮਿਆਜ਼ਾ ਪੂਰੇ ਸਮਾਜ ਨੂੰ ਭੁਗਤਣਾ ਪੈਂਦਾ ਹੈ | ਉਨ੍ਹਾਂ ਨੇ ਜ਼ਿਲ੍ਹਾ ਲੀਗਲ ਏਡ ਸੰਸਥਾ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਪਿ੍ੰ. ਡਾ. ਮਨਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਲੈਕਚਰ ਦੇਣ ਲਈ ਆਉਣ ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਇਸ ਲੈਕਚਰ ਨਾਲ ਨਸ਼ਿਆਂ ਦੀ ਸਮੱਸਿਆ ਬਾਰੇ ਜਾਣਨ ਦੀ ਉਤਸੁਕਤਾ ਵਧੀ ਹੈ ਤੇ ਉਹ ਵੀ ਇਸ ਸਮੱਸਿਆ ਦੀ ਰੋਕਥਾਮ ਲਈ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਕਾਲਜ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ ਨੇ ਗਤੀਵਿਧੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰੋ. ਰਾਜਵਿੰਦਰ ਕੌਰ (ਵਾਇਸ ਪਿ੍ੰਸੀਪਲ), ਪ੍ਰੋ. ਜਸਕਰਨ ਸਿੰਘ, ਬਲਜਿੰਦਰ ਸਿੰਘ, ਰਾਜੂ ਭਾਰਤੀ, ਅਵਤਾਰ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਆਰਟ ਗੈਲਰੀ ਵਿਖੇ ਤਿੰਨ ਦਿਨਾ ਕੌਮੀ ਕਲਾ ਪ੍ਰਦਰਸ਼ਨੀ ਆਰੰਭ ਅਗਲੀ ਖ਼ਬਰ ਅਲਾਇੰਸ ਕਲੱਬ ਨੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਤੇ ਫ਼ਲ ਤਕਸੀਮ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।