14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰਦੁਆਰਾ ਸਿੰਘ ਸਭਾ ਸ਼ੇਖੂਪੁਰ ਵਿਖੇ ਸਫ਼ਰ-ਏ-ਸ਼ਹਾਦਤ ਸਮਾਗਮ ਕਰਵਾਇਆ

ਅਜੀਤ ਡੈਸਕ 31-12-2025
ਕਪੂਰਥਲਾ, 30 ਦਸੰਬਰ (ਸਡਾਨਾ)-ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸ਼ੇਖੂਪੁਰ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ 21 ਦਸੰਬਰ ਤੋਂ 28 ਦਸੰਬਰ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ 8 ਵਜੇ ਤੱਕ ਸੰਗਤਾਂ ਵਲੋਂ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਸਮਾਗਮ ਦੀ ਸਮਾਪਤੀ ਮੌਕੇ 28 ਦਸੰਬਰ ਨੂੰ ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਦਲਬੀਰ ਸਿੰਘ ਦਰਦੀ ਮੋਗਾ ਵਾਲਿਆਂ ਨੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੇ ਨਾਲ ਸੰਬੰਧਿਤ ਵਾਰਾਂ ਅਤੇ ਕਥਾ ਸਰਵਣ ਕਰਵਾਈ | ਇਸ ਮੌਕੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ ਤੇ ਇਸ ਤੋਂ ਇਲਾਵਾ ਰੋਜ਼ਾਨਾ ਸਮਾਗਮ ਦੌਰਾਨ ਦਸਤਾਰਾਂ ਤੇ ਦੁਮਾਲੇ ਸਜਾਕੇ ਆਉਣ ਵਾਲੇ ਸਮੂਹ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ, ਇੰਦਰਜੀਤ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਲਖਵਿੰਦਰ ਸਿੰਘ, ਕੈਪਟਨ ਸੁਰਜੀਤ ਸਿੰਘ, ਕਰਨੈਲ ਸਿੰਘ, ਸਤਬੀਰ ਸਿੰਘ, ਹਰਭਜਨ ਸਿੰਘ ਚੀਮਾ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਨਵੇਂ ਸਾਲ ਦੇ ਜਸ਼ਨਾਂ ਮੌਕੇ ਹੋਟਲ ਤੇ ਰੈਸਟੋਰੈਂਟ ਵਾਲੇ ਬਿਨ੍ਹਾਂ ਲਾਇਸੈਂਸ ਨਹੀਂ ਪਰੋਸਣਗੇ ਸ਼ਰਾਬ-ਚਾਹਲ ਅਗਲੀ ਖ਼ਬਰ ਕਵੀ ਦਰਬਾਰ ਮੌਕੇ ਸੀਤਲ ਰਾਮ ਬੰਗਾ ਅਤੇ ਮਨੋਜ ਫਗਵਾੜਵੀ ਹੋਏ ਸਰੋਤਿਆਂ ਦੇ ਰੂਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।