17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜੈਸ਼ੰਕਰ ਨੇ ਤਾਰਿਕ ਰਹਿਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੋਕ ਪੱਤਰ ਸੌਂਪਿਆ

ਅਜੀਤ ਡੈਸਕ 01-01-2026
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦੀਆਂ ਅੰਤਿਮ ਰਸਮਾਂ 'ਚ ਸ਼ਾਮਿਲ ਹੋਣ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਖਾਲਿਦਾ ਜ਼ੀਆ ਦੇ ਪੁੱਤਰ ਅਤੇ ਬੀ.ਐਨ.ਪੀ. ਦੇ ਨੇਤਾ ਤਾਰਿਕ ਰਹਿਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੋਕ ਪੱਤਰ ਸੌਂਪ ਕੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ | ਜੈਸ਼ੰਕਰ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਪੱਤਰ ਸੌਂਪ ਕੇ ਭਾਰਤ ਸਰਕਾਰ ਅਤੇ ਦੇਸ਼ ਵਾਸੀਆਂ ਵਲੋਂ ਡੂੰਘੀ ਸੰਵੇਦਨਾ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਬੇਗਮ ਖਾਲਿਦਾ ਜ਼ੀਆ ਦੇ ਵਿਚਾਰ ਅਤੇ ਆਦਰਸ਼ ਭਵਿੱਖ 'ਚ ਸਾਡੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਰਸਤਾ ਦਿਖਾਉਣਗੇ |
ਪਿਛਲੀ ਖ਼ਬਰ 100 ਐਮ.ਜੀ. ਤੋਂ ਵੱਧ ਵਾਲੀ ਨਿਮੋਸਲਾਈਡ ਦਵਾਈ ਬਣਾਉਣ ਅਤੇ ਵੇਚਣ 'ਤੇ ਪਾਬੰਦੀ ਅਗਲੀ ਖ਼ਬਰ ਨਵਾਂ ਵਰ੍ਹਾ '2026' ਮਨਾਉਣ ਲਈ ਵੱਡੀ ਗਿਣਤੀ 'ਚ ਗੁਰੂ ਨਗਰੀ ਪੁੱਜੇ ਸ਼ਰਧਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।