17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹੁਣ 8 ਜਨਵਰੀ ਨੂੰ ਖੁੱਲ੍ਹਣਗੇ ਸਕੂਲ-ਛੁੱਟੀਆਂ 'ਚ ਵਾਧਾ

ਅਜੀਤ ਡੈਸਕ 01-01-2026
ਚੰਡੀਗੜ੍ਹ, 31 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਸਾਰੇ ਸਕੂਲਾਂ 'ਚ ਚੱਲ ਰਹੀਆਂ ਛੁੱਟੀਆਂ 'ਚ 7 ਜਨਵਰੀ ਤੱਕ ਵਾਧਾ ਕਰ ਦਿੱਤਾ ਗਿਆ ਹੈ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ 'ਚ ਲਗਾਤਾਰ ਵਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ | ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ |

ਪਿਛਲੀ ਖ਼ਬਰ ਕਸ਼ਮੀਰ ਵਿਚ ਤਾਜ਼ਾ ਬਰਫ਼ਬਾਰੀ ਅਗਲੀ ਖ਼ਬਰ ਵੰਦੇ ਭਾਰਤ ਸਲੀਪਰ ਰੇਲ ਗੱਡੀ ਦਾ ਆਖਰੀ ਤੇਜ਼ ਰਫ਼ਤਾਰ ਟਰਾਇਲ ਪੂਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।