18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਛੋਟੀਆਂ ਬੱਚਤਾਂ 'ਤੇ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ

ਅਜੀਤ ਡੈਸਕ 01-01-2026
ਨਵੀਂ ਦਿੱਲੀ, 31 ਦਸੰਬਰ (ਏਜੰਸੀ)-ਕੇਂਦਰ ਸਰਕਾਰ ਨੇ ਪੀ.ਪੀ.ਐੱਫ. ਅਤੇ ਐੱਨ.ਐੱਸ.ਸੀ. ਸਮੇਤ ਕਈ ਛੋਟੀਆਂ ਬੱਚਤ ਯੋਜਨਾਵਾਂ 'ਤੇ ਵਿਆਜ ਦਰਾਂ ਨੂੰ ਜਿਉਂ ਦਾ ਤਿਉਂ ਰੱਖਣ ਦਾ ਫੈਸਲਾ ਕੀਤਾ ਹੈ | 1 ਜਨਵਰੀ, 2026 ਤੋਂ ਸ਼ੁਰੂ ਹੋਣ ਵਾਲੀ ਚੌਥੀ ਤਿਮਾਹੀ ਲਈ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ | ਵਿੱਤ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਜਨਵਰੀ ਤੋਂ ਮਾਰਚ 2026 ਤੱਕ ਦੀਆਂ ਦਰਾਂ ਉਹੀ ਰਹਿਣਗੀਆਂ, ਜੋ ਮੌਜੂਦਾ ਤਿਮਾਹੀ 'ਚ ਲਾਗੂ ਹਨ | ਜ਼ਿਕਰਯੋਗ ਹੈ ਕਿ ਡਾਕਖਾਨਿਆਂ ਅਤੇ ਬੈਂਕਾਂ ਰਾਹੀਂ ਚਲਾਈਆਂ ਜਾਣ ਵਾਲੀਆਂ ਇਨ੍ਹਾਂ ਬੱਚਤ ਯੋਜਨਾਵਾਂ ਦੀਆਂ ਵਿਆਜ ਦਰਾਂ 'ਚ ਲਗਾਤਾਰ ਸੱਤਵੀਂ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ |
ਪਿਛਲੀ ਖ਼ਬਰ ਰਾਸ਼ਟਰਪਤੀ ਨੇ ਨਵੇਂ ਸਾਲ ਦੀ ਆਮਦ 'ਤੇ ਦਿੱਤੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਉੱਤਰੀ ਭਾਰਤ ਕੜਾਕੇ ਦੀ ਠੰਢ ਦੀ ਲਪੇਟ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।