08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡਾਂ 'ਚ ਖੇਡ ਕ੍ਰਾਂਤੀ ਤਹਿਤ 'ਆਪ' ਸਰਕਾਰ ਤਿਆਰ ਕਰ ਰਹੀ 3100 ਖੇਡ ਮੈਦਾਨ-ਸੌਂਦ

ਅਜੀਤ ਡੈਸਕ 22-01-2026
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵਲ ਉਤਸ਼ਾਹਿਤ ਕਰਨਾ ਹੈ | ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰਾਜੈਕਟ ਦੀ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ | ਇਹ ਦਸਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਜ਼ਮੀਨੀ ਪੱਧਰ 'ਤੇ ਜਾਂਚ ਕਰਨਗੇ | ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਦੀ ਜ਼ਮੀਨੀ ਰਿਪੋਰਟ ਲਈ ਅਸੀਂ ਇੱਕ ਐਮ.ਆਈ.ਐਸ ਪੋਰਟਲ ਤਿਆਰ ਕੀਤਾ ਹੈ ਜਿਸ ਵਿਚ ਸੰਬੰਧਿਤ ਅਧਿਕਾਰੀ ਨੂੰ ਵਿਕਾਸ ਕਾਰਜ ਦੀ ਹਰ 15 ਦਿਨ ਵਿਚ ਫ਼ੋਟੋ ਅਤੇ ਜਿਓ ਟੈਗਿੰਗ ਦੇ ਨਾਲ ਰਿਪੋਰਟ ਭੇਜਣੀ ਹੋਵੇਗੀ | ਮੰਤਰੀ ਸੌਂਦ ਨੇ ਕਿਹਾ ਕਿ ਇਸ ਮੁਹਿੰਮ ਵਿਚ ਸਰਪੰਚਾਂ, ਗ੍ਰਾਮ ਪੰਚਾਇਤਾਂ ਅਤੇ ਸਥਾਨਕ ਖੇਡ ਕਲੱਬਾਂ ਨੂੰ ਵੀ ਅਹਿਮ ਹਿੱਸੇਦਾਰ ਬਣਾਇਆ ਗਿਆ ਹੈ |

ਪਿਛਲੀ ਖ਼ਬਰ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਲਸ਼ਕਰ ਤੇ ਜੈਸ਼ ਸਮੂਹਾਂ ਨਾਲ ਮਿਲ ਕੇ ਭਾਰਤ 'ਤੇ ਹਮਲੇ ਦੀ ਯੋਜਨਾ ਬਣਾ ਰਹੀ ਹੈ ਪਾਕਿ ਫ਼ੌਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।