07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲੁਧਿਆਣਾ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਅਧੀਨ ਪੈਂਦੇ ਗਰੀਨ ਪਾਰਕ ਵਿਚ ਗੈਂਗਵਾਰ ਕਾਰਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਦਲਵੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖ਼ਤ ਪ੍ਰਦੀਪ ਕੁਮਾਰ ਬਿੱਲਾ ਪੁੱਤਰ ਲਾਲ ਬਹਾਦਰ ਵਜੋਂ ਕੀਤੀ ਗਈ ਹੈ | ਉਹ ਰਾਮ ਨਗਰ ਮੁੰਡੀਆਂ ਦਾ ਰਹਿਣ ਵਾਲਾ ਸੀ ਅਤੇ ਉਸਦੀ ਉਮਰ 20 ਸਾਲ ਦੇ ਕਰੀਬ ਸੀ | ਉਨ੍ਹਾਂ ਦੱਸਿਆ ਕਿ ਅੱਜ ਬਿੱਲਾ ਪਾਰਕ ਵਿਚ ਸ਼ਾਮ 4.30 ਵਜੇ ਸੈਰ ਕਰ ਰਿਹਾ ਸੀ ਕਿ ਇਸ ਦੌਰਾਨ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਆਏ, ਜਿਨ੍ਹਾਂ 'ਚੋਂ ਇਕ ਨੌਜਵਾਨ ਨੇ ਬਿੱਲਾ ਦੇ ਸਿਰ ਵਿਚ ਗੋਲੀ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਮੌਤ ਹੋ ਗਈ | ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ | ਮਿ੍ਤਕ ਪ੍ਰਦੀਪ ਕੁਮਾਰ ਬਿੱਲਾ ਖ਼ਿਲਾਫ਼ ਕਾਤਲਾਨਾ ਹਮਲਾ ਕਰਨ ਸਮੇਤ ਸੱਤ ਮਾਮਲੇ ਦਰਜ ਹਨ ਅਤੇ ਪੁਲਿਸ ਉਸ ਦੀ ਲੰਬੇ ਸਮੇਂ ਤੋਂ ਭਾਲ ਕਰ ਰਹੀ ਸੀ | ਅਜੇ ਉਹ ਦੋ-ਤਿੰਨ ਦਿਨ ਪਹਿਲਾਂ ਹੀ ਉਤਰ ਪ੍ਰਦੇਸ਼ ਤੋਂ ਵਾਪਸ ਆਇਆ ਸੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕਾਰਪੋਰੇਸ਼ਨਾਂ, ਬੋਰਡਾਂ, ਕਮਿਸ਼ਨਾਂ ਤੇ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਤੇ ਉਪ-ਚੇਅਰਮੈਨ ਲਗਾਏ ਅਗਲੀ ਖ਼ਬਰ ਅਟਲ ਪੈਨਸ਼ਨ ਯੋਜਨਾ ਨੂੰ 2030-31 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।