ਚੰਡੀਗੜ੍ਹ, 21 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਕਾਰਪੋਰੇਸ਼ਨਾਂ, ਬੋਰਡਾਂ, ਕਮਿਸ਼ਨ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨਿਯੁਕਤ ਕੀਤੇ ਹਨ | ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ 'ਤੇ ਇਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਦਰਜੀਤ ਸਿੰਘ ਮਾਨ ਨੂੰ ਮਾਰਕਫੈੱਡ ਦਾ ਚੇਅਰਮੈਨ ਲਗਾਇਆ ਗਿਆ ਹੈ | ਇਸੇ ਤਰ੍ਹਾਂ ਹਰਪਾਲ ਜੁਨੇਜਾ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ, ਗੁਰਸ਼ਰਨ ਸਿੰਘ ਛੀਨਾ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਮੇਜਰ ਗੁਰਚਰਨ ਸਿੰਘ ਨੂੰ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ, ਸੌਰਭ ਬਹਿਲ ਨੂੰ ਇੰਪਰੂਵਮੈਂਟ ਟਰੱਸਟ, ਪਠਾਨਕੋਟ, ਬਲਜਿੰਦਰ ਸਿੰਘ ਚੌਂਦਾ ਨੂੰ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਹਰਪਾਲ ਸਿੰਘ ਨੂੰ ਇੰਪਰੂਵਮੈਂਟ ਟਰੱਸਟ ਪਟਿਆਲਾ, ਨਵਜੋਤ ਕੌਰ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ), ਗਗਨਦੀਪ ਸਿੰਘ ਆਹਲੂਵਾਲੀਆ ਨੂੰ ਪੰਜਾਬ ਖਾਦੀ ਤੇ ਪੇਂਡੂ ਉਦਯੋਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਉਪ-ਚੇਅਰਮੈਨਾਂ 'ਚ ਬਲਜਿੰਦਰ ਸਿੰਘ (ਬੰਟੀ) ਨੂੰ ਪੰਜਾਬ ਰਾਜ ਜੰਗਲਾਤ ਵਿਕਾਸ ਕਾਰਪੋਰੇਸ਼ਨ ਲਿਮਟਿਡ, ਕੀਮਤੀ ਭਗਤ ਨੂੰ ਗਊ ਸੇਵਾ ਕਮਿਸ਼ਨ ਦਾ ਉਪ-ਚੇਅਰਮੈਨ, ਤਰਸੇਮ ਸਿੰਘ ਸਿਆਲਕਾ ਨੂੰ ਸੀਨੀਅਰ ਉਪ-ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਲਗਾਇਆ ਗਿਆ ਹੈ | ਇਸੇ ਤਰ੍ਹਾਂ ਸ੍ਰੀਮਤੀ ਸਿਮੀ ਪਾਸ਼ਨ ਨੂੰ ਪੰਜਾਬ ਖਾਦੀ ਤੇ ਪੇਂਡੂ ਉਦਯੋਗ ਬੋਰਡ ਤੇ ਮਿਸ ਹਰਜੋਤ ਕੌਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤਾਂ ਕਮਿਸ਼ਨ ਦੀ ਉਪ ਚੇਅਰਪਰਸਨ ਲਗਾਇਆ ਗਿਆ ਹੈ |