07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਐਸ.ਆਈ.ਆਰ.:ਬੰਗਾਲ 'ਚ ਬਜ਼ੁਰਗ ਵਲੋਂ ਖ਼ੁਦਕੁਸ਼ੀ ਦੇ ਮਾਮਲੇ 'ਚ ਚੋਣ ਕਮਿਸ਼ਨ ਖ਼ਿਲਾਫ਼ ਮਾਮਲਾ ਦਰਜ <br/>

ਅਜੀਤ ਡੈਸਕ 22-01-2026
ਕੋਲਕਾਤਾ, 21 ਜਨਵਰੀ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਪੁਰੂਲੀਆ ਜ਼ਿਲ੍ਹੇ ਵਿਚ ਵਿਸ਼ੇਸ਼ ਵਿਆਪਕ ਸੋਧ (ਐਸ.ਆਈ.ਆਰ.) ਕਾਰਨ ਪ੍ਰੇਸ਼ਾਨ ਰਹਿੰਦੇ ਇਕ 80 ਸਾਲ ਦੇ ਬਜ਼ੁਰਗ ਵਲੋਂ ਖ਼ੁਦਕੁਸ਼ੀ ਕਰ ਲਏ ਕਾਰਨ ਚੋਣ ਕਮਿਸ਼ਨ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਕਤ ਘਟਨਾ ਤੋਂ 23 ਦਿਨਾਂ ਬਾਅਦ ਉਨ੍ਹਾਂ ਦੇ ਪੁੱਤਰ ਦੀ ਸ਼ਿਕਾਇਤ ਦੇ ਆਧਾਰ 'ਤੇ ਪਾਰਾ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਉਕਤ ਮਾਮਲੇ ਵਿਚ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਸ਼ਾਮਿਲ ਹਨ | ਅਧਿਕਾਰੀ ਨੇ ਦੱਸਿਆ ਕਿ ਐਫ.ਆਈ.ਆਰ. ਵਿਚ ਕਿਸੇ ਵੀ ਅਧਿਕਾਰੀ ਦਾ ਨਾਂਅ ਨਹੀਂ ਹੈ | ਉਨ੍ਹਾਂ ਕਿਹਾ ਕਿ ਪਾਰਾ ਬਲਾਕ ਦੇ ਚੌਟਾਲਾ ਪਿੰਡ ਦੇ ਇਕ ਆਦਿਵਾਸੀ ਦੁਰਜਾਨ ਮਾਂਝੀ ਨੇ ਬਲਾਕ ਦਫ਼ਤਰ ਵਿਚ ਐਸ.ਆਈ.ਆਰ. ਸੰਬੰਧੀ ਸੁਣਵਾਈ ਲਈ ਪੇਸ਼ ਹੋਣ ਤੋਂ ਕੁਝ ਘੰਟੇ ਪਹਿਲਾਂ 29 ਦਸੰਬਰ ਨੂੰ ਕਥਿਤ ਤÏਰ 'ਤੇ ਖੁਦਕੁਸ਼ੀ ਕਰ ਲਈ ਸੀ | ਮਾਝੀ ਦੇ ਪਰਿਵਾਰ ਦਾ ਦੋਸ਼ ਹੈ ਕਿ ਵੋਟਰ ਸੂਚੀ ਦੇ ਚੱਲ ਰਹੇ ਵਿਸ਼ੇਸ਼ ਵਿਆਪਕ ਸੋਧ (ਐਸ.ਆਈ.ਆਰ.) ਨੂੰ ਲੈ ਕੇ ਚਿੰਤਾ ਕਾਰਨ ਉਸਨੇ ਆਪਣੀ ਜਾਨ ਦੇ ਦਿੱਤੀ |

ਪਿਛਲੀ ਖ਼ਬਰ ਅੱਤਵਾਦ ਨਾਲ ਜੁੜੇ ਮਾਮਲਿਆਂ 'ਚ ਛੇਤੀ ਨਿਆਂ ਲਈ ਵਿਸ਼ੇਸ਼ ਅਦਾਲਤਾਂ ਦੀ ਲੋੜ-ਸੁਪਰੀਮ ਕੋਰਟ <br/> ਅਗਲੀ ਖ਼ਬਰ ਗਰੀਨਲੈਂਡ 'ਤੇ ਵਿਵਾਦ ਦਰਮਿਆਨ ਯੂਰਪੀ ਸੰਸਦ ਦਾ ਟਰੰਪ ਨੂੰ ਵੱਡਾ ਝਟਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।